ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ।ਤਰਨਜੀਤ ਸਿੰਘ ਜਿਲ੍ਹਾ ਬਾਲ ਸੁਰੱਖਿਆ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਬੱਚੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਮੰਗੀ ਗਈ ਯੋਗਤਾ ਮੁਤਾਬਿਕ ਬਾਲ ਪੁਰਸਕਾਰ ਲਈ ਵੈਬਸਾਈਟ <https://awards.gov.in>’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਪ੍ਰਧਾਨ ਮੰਤਰੀ ਵੱਲੋ ਦਿੱਤਾ ਜਾਂਦਾ ਹੈ।ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਵਿੱਦਿਅਕ, ਖੇਡਾਂ, ਸਮਾਜ ਸੇਵਾ, ਵਿਗਿਆਨ, ਤਕਨਾਲੌਜੀ ਤੇ ਨਵੀਨਤਾ ਦੇ ਖੇਤਰਾਂ ਵਿੱਚ ਉਪਲੱਬਧੀ ਕੀਤੀ ਹੋਵੇ, ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ।ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਇਹਨਾਂ ਬੱਚਿਆਂ ਨੂੰ ਵੱਖਰੀ ਪਹਿਚਾਣ ਮਿਲ ਸਕੇ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media