ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ
ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਵਿਖੇ ਬੁਲਾਈ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਸ਼ਤਾਬਦੀ ਸਬੰਧੀ ਦੇਸ਼ ਭਰ ਅੰਦਰ ਵੱਖ-ਵੱਖ ਗੁਰਮਤਿ ਸਮਾਗਮ, ਸੈਮੀਨਾਰ ਅਤੇ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾਣਾ ਹੈ।ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਕਮੇਟੀ ਪ੍ਰਧਾਨ ਵੱਲੋਂ ਬੀਤੇ ਦਿਨੀਂ ਇੱਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media