Friday, March 20, 2026

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ ਜਨਰਲ ਬਾਡੀ ਮੀਟਿੰਗ ਹੋਟਲ ਯਾਦਵਿੰਦਰਾ ਡਰੀਮ ਪਟਿਆਲਾ ਬਾਈਪਾਸ ਸੰਗਰੂਰ ਵਿਖੇ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਹੋਈ।ਲਾਇਨ ਕਲੱਬ ਸੰਗਰੂਰ ਗ੍ਰੇਟਰ ਦੇ 30 ਮੈਂਬਰਾਂ ਨੇ ਪਰਿਵਾਰਾਂ ਸਮੇਤ ਇਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਮੀਟਿੰਗ ਦੀ ਸ਼ੁਰੂਆਤ ਲਾਇਨਜ਼ ਪ੍ਰਾਥਨਾ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।ਕਲੱਬ ਸੈਕਟਰੀ ਲਾਇਨ ਡਾਕਟਰ ਪ੍ਰਿਤਪਾਲ ਸਿੰਘ ਵਲੋਂ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ, ਉਪਰੰਤ ਕਲੱਬ ਦੇ ਪ੍ਰਧਾਨ ਲਾਇਨ ਜਸਪਾਲ ਸਿੰਘ ਰਤਨ ਨੇ ਆਏ ਮਹਿਮਾਨਾਂ ਅਤੇ ਕਲੱਬ ਮੈਂਬਰਾਂ ਨੂੰ ‘ਜੀ ਆਇਆਂ’ ਕਿਹਾ ਅਤੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ।ਕਲੱਬ ਸਕੱਤਰ ਲਾਇਨ ਡਾਕਟਰ ਪ੍ਰਿਤਪਾਲ ਨੇ ਸਾਲ ਭਰ ਵਿੱਚ ਕੀਤੇ ਗਏ ਪ੍ਰੋਜੈਕਟਾਂ ਦੀ ਰਿਪੋਰਟ ਪੜ੍ਹੀ ਅਤੇ ਸਾਲ ਦੌਰਾਨ ਹੋਈਆਂ ਬੋਰਡ ਆਫ ਡਾਇਰੈਕਟਰ ਮੀਟਿੰਗਾਂ ਅਤੇ ਜਨਰਲ ਬਾਡੀ ਦੀਆਂ ਮੀਟਿੰਗਾਂ ਦੇ ਵੇਰਵਿਆਂ ਤੋਂ ਸਭ ਨੂੰ ਜਾਣੂ ਕਰਵਾਇਆ।ਇਸ ਤੋਂ ਬਾਅਦ ਵਿੱਚ ਸਮਾਗਮ ਦੇ ਚੇਅਰਮੈਨ ਲਾਇਨ ਚਮਨ ਸਦਾਨਾ ਅਤੇ ਲਾਇਨ ਵਿਨੋਦ ਦੀਵਾਨ ਵਲੋਂ ਸਮੂਹ ਮਹਿਮਾਨਾਂ ਅਤੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।ਮੀਟਿੰਗ ਦੀ ਕਾਰਵਾਈ ਤੋਂ ਬਾਅਦ ਮੈਂਬਰਾਂ ਦੇ ਵਿਆਹ ਦੀ ਵਰ੍ਹੇਗੰਢ ਅਤੇ ਜਨਮ ਦਿਨ ਦਾ ਕੇਕ ਕੱਟਿਆ ਗਿਆ।ਇਸ ਤੋਂ ਬਾਅਦ ਸਾਲ 2025-26 ਲਈ ਚੁਣੇ ਗਏ ਕਲੱਬ ਪ੍ਰਧਾਨ ਲਾਇਨ ਜਗਨ ਨਾਥ ਗੋਇਲ ਨੇ ਆਪਣੀ ਪੂਰੀ ਟੀਮ ਨਾਲ ਜਾਣ-ਪਛਾਣ ਕਰਵਾਈ।
ਅੰਤ ਵਿੱਚ ਸੱਭਿਆਚਾਰ ਪ੍ਰੋਗਰਾਮ ਦੌਰਾਨ ਮੈਂਬਰਾਂ ਨੇ ਆਪਣੇ ਗੀਤ ਗਾ ਕੇ ਸਾਰਿਆਂ ਦਾ ਮਨੋਰਜ਼ਨ ਕੀਤਾ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …