Friday, March 20, 2026

ਡਿਪਟੀ ਕਮਿਸ਼ਨਰ ਨੇ ਸ਼੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਸਫਾਈ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਛੇਤੀ ਹੀ ਇਸ ਰਸਤੇ ‘ਤੇ ਚਲਾਈਆਂ ਜਾਣਗੀਆਂ ਗੋਲਫ ਕਾਰਟ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ, ਜਿਨਾਂ ਨੇ ਕੱਲ੍ਹ ਹੀ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਟਾਉਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਦੀ ਸਫਾਈ ਅਤੇ ਪ੍ਰਬੰਧਾਂ ਨੂੰ ਹੋਰ ਵਧੀਆ ਕਰਨ ਲਈ ਅਡਾਪਟ ਕੀਤਾ ਹੈ, ਨੇ ਅੱਜ ਛੁੱਟੀ ਦੇ ਬਾਵਜ਼ੂਦ ਅਧਿਕਾਰੀਆਂ ਦੇ ਨਾਲ ਮੌਕੇ ਦਾ ਜਾਇਜ਼ਾ ਲਿਆ।ਉਹਨਾਂ ਦੱਸਿਆ ਕਿ ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ਉਤੇ ਆਉਂਦੀਆਂ ਸਮੱਸਿਆਵਾਂ ਨੂੰ ਦੂਰ ਕਰਨ, ਉਹਨਾਂ ਨੂੰ ਸੁਰੱਖਿਅਤ ਅਤੇ ਸੋਹਣਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਗਈ ਅਗਵਾਈ ਤਹਿਤ ਅਸੀਂ ਜਿਲ੍ਹੇ ਦੀਆਂ 41 ਸੜਕਾਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਅਡਾਪਟ ਕਰਵਾ ਦਿੱਤੀਆਂ ਹਨ ਅਤੇ ਮੇਰੇ ਹਿੱਸੇ ਇਸ ਰਸਤੇ ਦੀ ਸੇਵਾ ਆਈ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਕਿਹਾ ਕਿ ਭਾਵੇਂ ਇਹ ਰਸਤਾ ਬਹੁਤ ਵਧੀਆ ਹੈ, ਪਰ ਅਸੀਂ ਇਸ ਨੂੰ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਹੋਰ ਸੁੰਦਰ ਬਣਾਵਾਂਗੇ।ਉਹਨਾਂ ਦੱਸਿਆ ਕਿ ਇਥੇ ਛੇਤੀ ਹੀ ਸ਼ਰਧਾਲੂਆਂ ਦੀ ਲੋੜ ਲਈ ਗੋਲਫ ਕਾਰਟ ਸ਼ੁਰੂ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਰਸਤੇ ਵਿੱਚ ਡਸਟਬਿਨ ਦੀ ਸੁਵਿਧਾ ਦਿੱਤੀ ਜਾਵੇਗੀ ਅਤੇ ਦੁਕਾਨਦਾਰਾਂ ਨੂੰ ਵੀ ਆਪਣੀਆਂ ਦੁਕਾਨਾਂ ਦੇ ਬਾਹਰ ਡਸਟਬਿਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਦੀ ਸਫਾਈ ਬਿਹਤਰ ਹੋਵੇ।
ਉਹਨਾਂ ਕਿਹਾ ਕਿ ਇਹ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਸਭ ਤੋਂ ਪਵਿੱਤਰ ਰਸਤਾ ਹੈ ਅਤੇ ਵਾਹਿਗੁਰੂ ਨੇ ਉਨ੍ਹਾਂ ਨੂੰ ਇਥੋਂ ਦੀ ਸੇਵਾ ਦਿੱਤੀ ਹੈ।ਉਹ ਇਸ ਰਸਤੇ ਨੂੰ ਹੋਰ ਬਿਹਤਰ ਬਣਾਉਣ ਲਈ ਆਪਣੇ ਟੀਮ ਨਾਲ ਮਿਲ ਕੇ ਕੰਮ ਕਰਨਗੇ ਅਤੇ ਕੋਸ਼ਿਸ਼ ਹੋਵੇਗੀ ਕਿ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵਧੀਆ ਅਨੁਭਵ ਹੋਵੇ।
ਇਸ ਮੌਕੇ ਐਸ.ਪੀ ਸ੍ਰੀਮਤੀ ਅਮਨਦੀਪ ਕੌਰ, ਐਸ.ਈ ਕਾਰਪੋਰੇਸ਼ਨ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …