Friday, March 20, 2026

ਖ਼ਾਲਸਾ ਕਾਲਜ ਨਰਸਿੰਗ ਵਲੋਂ ਸਵੱਛਤਾ ’ਤੇ ਵਿੱਦਿਅਕ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਾਤਾਵਰਣ ਸਵੱਛਤਾ ’ਤੇ ਵਿਦਿਅਕ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਰਸਿੰਗ ਟਿਊਟਰਜ਼ ਅਮਰਦੀਪ ਕੌਰ ਅਤੇ ਸਿਮਰਨਜੀਤ ਕੌਰ ਦੀ ਅਗਵਾਈ ਹੇਠ ਜੀ.ਐਨ.ਐਮ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਨਰਾਇਣਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਵਾਲੀਆ ਅਤੇ ਮੈਡੀਕਲ ਅਫ਼ਸਰ ਡਾ. ਰੀਤੀਕਾ ਸੋਹਲ ਦੀ ਮੌਜ਼ੂਦਗੀ ’ਚ ਉਕਤ ਪ੍ਰੋਗਰਾਮ ਦੌਰਾਨ ਸਾਫ਼ ਅਤੇ ਸਿਹਤਮੰਦ ਵਾਤਾਵਰਣ ਬਣਾਈ ਰੱਖਣ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਦਿਆਂ ਵਿਚਾਰ ਸਾਂਝੇ ਕੀਤੇ।
ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਣ ’ਤੇ ਮਨੁੱਖੀ ਕਾਰਵਾਈਆਂ ਦੇ ਪ੍ਰਭਾਵ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਤਰੀਕਿਆਂ ਸਬੰਧੀ ਗਿਆਨ ਸਾਂਝਾ ਕੀਤਾ।ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪੋਸਟਰਾਂ ਦੀ ਪ੍ਰਦਰਸ਼ਨੀ ਲਗਾਈ ਅਤੇ ਸਾਫ਼ ਅਤੇ ਟਿਕਾਊ ਵਾਤਾਵਰਣ ਬਣਾਈ ਰੱਖਣ ’ਚ ਇਨਸਾਨ ਦੀ ਭੂਮਿਕਾ ’ਤੇ ਜ਼ੋਰ ਦਿੱਤਾ।ਵਿਦਿਆਰਥੀਆਂ ਨੇ ਹਾਜ਼ਰ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਵਾਤਾਵਰਨ ਅਨੁਕੂਲ ਅਭਿਆਸਾਂ ਨੂੰ ਅਪਨਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਡਾ. ਵਾਲੀਆ ਅਤੇ ਡਾ. ਸੋਹਲ ਨੇ ਵਿਦਿਆਰਥੀਆਂ ਦੁਆਰਾ ਉਲੀਕੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਜਾਗਰੂਕਤਾ ਪ੍ਰੋਗਰਾਮਾਂ ਨੂੰ ਉਲੀਕਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੌਰਾਨ ਡਾ. ਅਮਨਪ੍ਰੀਤ ਕੌਰ ਨੇ ਅਧਿਆਪਕਾਵਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਸਬੰਧੀ ਵਚਨਬੱਧਤਾ ਦੁਹਰਾਈ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …