Tuesday, November 24, 2026

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਮਰ ਕੈਂਪ ਦੌਰਾਨ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵੱਲੋਂ 10 ਰੋਜ਼ਾ ਆਨਲਾਈਨ ਸਮਰ ਕੈਂਪ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ।
ਸ੍ਰੀਮਤੀ ਗਿੱਲ ਨੇ ਕੈਂਪ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਆਪਣੇ ਆਮ ਖੇਤਰਾਂ ਤੋਂ ਬਾਹਰ ਨਿਕਲਣ ਅਤੇ ਆਪਣੀ ਸਮਰੱਥਾ ਦੀ ਪੜਚੋਲ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਕਿਹਾ ਕਿ ਉਕਤ ਕੈਂਪ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਕਿਰਿਆਤਮਕ ਸਰਗਰਮੀਆਂ ’ਚ ਅਧਿਆਪਕਾਂ ਵਲੋਂ ‘ਸਾਰਨੀ ਦੇ ਵਿਹਾਰ’ ਨਾਲ ਸਬੰਧਿਤ ਗਤੀਵਿਧੀ ਕਰਵਾਈ ਗਈ।ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੀ ਮਹੱਤਤਾ ਦਰਸਾਉਂਦੇ ਹੋਏ ਪਾਠ ਕੰਠ, ਕੋਰੀਅਨ ਫੈਨ ਡਾਂਸ, ਯੋਗਾ, ਸੰਗੀਤ, ਕੈਲੀਗ੍ਰਾਫੀ ਆਦਿ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਸਵਾਦਿਸ਼ਟ ਪਕਵਾਨ ਬਣਾਉਣੇ ਸਿਖਾਏ ਗਏ ਜਿਸ ’ਚ ਵਿਦਿਆਰਥੀਆਂ ਨੇ ਆਪਣੀਆਂ ਕਲਾਵਾਂ ਨੂੰ ਪੇਸ਼ ਕੀਤਾ।ਇਸ ਦੇ ਨਾਲ ਹੀ ਇੰਗਲਿਸ਼ ਸਪੋਕਨ ਦੀਆਂ ਕਲਾਸਾਂ ਲਗਾ ਕੇ ਵਿਦਿਆਰਥੀਆਂ ਦੇ ਸਵੈ-ਵਿਸ਼ਵਾਸ ’ਚ ਵਾਧਾ ਕੀਤਾ ਗਿਆ।ਕਲਾ ਤੇ ਸ਼ਿਲਪਕਾਰੀ ਦੇ ਵੀ ਵ ਖ-ਵੱਖ ਨਮੂਨੇ ਪੇਸ਼ ਕੀਤੇ ਗਏ।ਇਸ ਮੌਕੇ ਪ੍ਰਿੰ: ਗਿੱਲ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਅਜਿਹੇ ਕੈਂਪ ਲਗਾ ਕੇ ਬੱਚਿਆਂ ਦੇ ਹੌਸਲੇ ਨੂੰ ਵਧਾਇਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …