ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਏਅਰਟੈਲ ਫਾਉਂਡੇਸ਼ਨ ਦੁਆਰਾ ਚਲਾਏ ਜਾ ਰਹੇ ਸੱਤਿਆ ਭਾਰਤੀ ਸਕੂਲ ਅਕੋਈ ਸਾਹਿਬ ਨੂੰ ਸੰਗਰੂਰ ਵੈਲੀ
ਕਾਲੋਨੀ ਅਕੋਈ ਸਾਹਿਬ ਵਲੋਂ ਬੱਚਿਆਂ ਲਈ ਵਾਟਰ ਕੂਲਰ ਦਾਨ ਵਜੋਂ ਦਿੱਤਾ ਗਿਆ ਹੈ।ਜਿਸ ਦੇ ਲਈ ਸੱਤਿਆ ਭਾਰਤੀ ਸਕੂਲ ਅਕੋਈ ਸਾਹਿਬ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਮੈਡਮ ਚਰਨਜੀਤ ਕੌਰ, ਮੈਡਮ ਮਹਿੰਦਰ ਕੌਰ, ਸਰਪੰਚ ਕਰਮਜੀਤ ਕੌਰ ਦਾ ਧੰਨਵਾਦ ਕੀਤਾ ਗਿਆ।ਭਾਰਤੀ ਏਅਰਟੈਲ ਫਾਉਂਡੇਸ਼ਨ ਦੇ ਜਿਲ੍ਹਾ ਕੋਆਡੀਨੇਟਰ ਹਰਿੰਦਰ ਸਿੰਘ, ਕਲੱਸਟਰ ਕੌਆਡੀਨੇਟਰ ਲਖਵੀਰ ਸਿੰਘ ਬੱਚਿਆਂ ਦੇ ਪਰਿਵਾਰਿਕ ਮੈਂਬਰ ਸੁਖਚੈਨ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ ਅਤੇ ਮੁੱਖ ਅਧਿਆਪਕ ਅਮਨਪ੍ਰੀਤ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਦਵਿੰਦਰ ਕੌਰ, ਮੈਡਮ ਅਮ੍ਰਿਤਪਾਲ ਕੌਰ, ਮੈਡਮ ਰਮਨਦੀਪ ਕੌਰ, ਵਲੰਟੀਅਰ ਅਮਨਦੀਪ ਕੌਰ ਸਨ।
ਜਿਲ੍ਹਾ ਕੋਆਰਡੀਨੇਟਰ ਹਰਿੰਦਰ ਸਿੰਘ ਨੇ ਬੱਚਿਆਂ ਅਤੇ ਮਾਪਿਆਂ ਨੂੰ ਸੰਬੋਧਨ ਕੀਤਾ ਅਤੇ ਦੱਸਿਆ ਕਿ ਸੱਤਿਆ ਭਾਰਤੀ ਸਕੂਲ ਦੀ ਪੜ੍ਹਾਈ ਅਤੇ ਅਧਿਆਪਕਾਂ ਦੇ ਸਹਿਯੋਗ ਦੇ ਕਾਰਨ ਹੀ ਇਸ ਪਿੰਡ ਦੇ ਬੱਚੇ ਉੱਚੀਆਂ ਪ੍ਰਾਪਤੀਆਂ ਹਾਸਿਲ ਕਰ ਰਹੇ ਹਨ।ਸਰਪੰਚ ਕਰਮਜੀਤ ਕੌਰ ਨੇ ਭਾਰਤੀ ਏਅਰਟੈਲ ਫਾਉਂਡੇਸ਼ਨ ਦੁਆਰਾ ਚਲਾਏ ਜਾ ਰਹੇ ਸੱਤਿਆ ਭਾਰਤੀ ਸਕੂਲ ਦੇ ਸਮੂਹ ਸਟਾਫ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਉਹ ਇਸ ਸਕੂਲ ਦੀ ਪੜ੍ਹਾਈ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media