ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ.
ਹਤਿੰਦਰ ਕੌਰ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ ਆਈ ਮੋਬਾਈਲ ਯੂਨਿਟ ਡਾ. ਨਿਧੀ ਸਤੀਸ਼ ਮਿੱਤਲ ਦੀ ਅਗਵਾਈ ਵਿੱਚ ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਦੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ।
ਡਾ. ਨਿਧੀ ਮਿੱਤਲ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਅਤੇ ਘੱਟ ਨਿਗ੍ਹਾ ਵਾਲੇ ਬੱਚਿਆਂ ਦੀ ਪਹਿਚਾਣ ਕਰ ਕੇ ਉਨ੍ਹਾਂ ਦਾ ਜਲਦ ਇਲਾਜ਼ ਕਰਵਾਉਣਾ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਸਕੂਲ ਹੈਲਥ ਟੀਮਾਂ ਪਹਿਲਾਂ ਤੋਂ ਹੀ ਬੱਚਿਆਂ ਦੀ ਅੱਖਾਂ ਦੀ ਜਾਂਚ ਕਰ ਰਹੀਆਂ ਹਨ।ਹੁਣ ਸਕੂਲ ਅਧਿਆਪਕਾਂ ਨੂੰ ਵੀ ਇਸ ਸਬੰਧੀ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜੋ ਜਲਦੀ ਤੋਂ ਜਲਦੀ ਘੱਟ ਨਿਗ੍ਹਾ ਵਾਲੇ ਬੱਚਿਆਂ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਉਹਨਾਂ ਨੂੰ ਮੁਫਤ ਐਨਕਾਂ ਦਿੱਤੀਆਂ ਜਾ ਸਕਣ, ਉਹਨਾਂ ਕਿਹਾ ਕਿ ਸਮੂਹ ਮਾਸਟਰ ਟਰੇਨਰਜ਼ (ਟੀਚਰ) ਨੂੰ ਵਿਜ਼ਨ ਸਕਰੀਨਿੰਗ ਫਾਰਮ ਟੈਪਲੇਟ ਭਰਨ ਬਾਰੇ ਵੀ ਟ੍ਰੇਨਿੰਗ ਦਿੱਤੀ ਗਈ, ਤਾਂ ਜੋ ਹਰ ਸਕੂਲ ਟੀਚਰ ਵਿਜ਼ਨ ਸਕ੍ਰੀਨ ਦਾ ਰਿਕਾਰਡ ਸਮੇਤ ਰੈਫਰਲ ਦਾ ਰਿਕਾਰਡ ਵੀ ਮੇਨਟੇਨ ਕਰ ਸਕੇ।ਇਸ ਮੌਕੇ ਓ.ਓ ਕੁਨਾਲ ਥਰੇਜਾ, ਸੁਮਨਦੀਪ ਕੌਰ ਅਤੇ ਮਾਸਟਰ ਟਰੇਨਰ ਅਧਿਆਪਕ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media