Thursday, April 30, 2026

ਹੈਰੀਟੇਜ ਸਟਰੀਟ ਉੱਪਰ ਲੱਗੇ ਵਾਟਰ ਏ.ਟੀ.ਐਮ ਹੋਏ ਚਾਲੂ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰਾਂ ਦੀਆਂ ਸੜਕਾਂ ਨੂੰ ਸੁਰੱਖਿਅਤ ਅਤੇ ਸਾਫ ਸੁਥਰਾ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਸਹਿਯੋਗ ਲੈਣ ਲਈ ਜੋ ਰੋਡ ਅਡਾਪਸ਼ਨ ਦੀ ਤਜਵੀਜ਼ ਦਿੱਤੀ ਗਈ ਸੀ, ਉਸ ‘ਤੇ ਕੰਮ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਕੀਤੀ ਗਈ ਕੋਸ਼ਿਸ਼ ਨੇ ਵਧੀਆ ਪ੍ਰਭਾਵ ਦੇਣਾ ਸ਼ੂਰੂ ਕਰ ਦਿੱਤਾ ਹੈ।ਡਿਪਟੀ ਕਮਿਸ਼ਨਰ ਵਲੋਂ ਵਿਰਾਸਤੀ ਮਾਰਗ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਮੁੱਖ ਰਸਤਾ ਹੈ ਵਿਖੇ ਕੀਤੇ ਗਏ ਨਿਰੀਖਣ ਸਦਕਾ ਉਥੇ ਸਾਫ ਸਫਾਈ ਦਾ ਕੰਮ ਬਿਹਤਰ ਹੋਇਆ ਹੈ, ਇਸ ਦੇ ਨਾਲ ਹੀ ਉਥੇ ਸੰਗਤਾਂ ਦੀ ਸਹੂਲਤ ਲਈ ਲਗਾਏ ਗਏ ਵਾਟਰ ਏ.ਟੀ.ਐਮ ਵੀ ਚਾਲੂ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਸੱਤ ਵਾਟਰ ਏ.ਟੀ.ਐਮ ਚਾਲੂ ਹੋ ਗਏ ਹਨ ਅਤੇ ਤਿੰਨ ਚਲਾਉਣ ਲਈ ਕੰਮ ਜਾਰੀ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਸੁਰਿੰਦਰ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ ਗੁਰਸਿਮਰਨ ਸਿੰਘ ਢਿੱਲੋਂ ਅਤੇ ਸਾਰੇ ਵਿਭਾਗਾਂ ਦੇ ਜਿਲ੍ਹਾ ਮੁਖੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …