ਫਾਜਿਲਕਾ, 23 ਮਾਰਚ (ਵਿਨੀਤ ਅਰੋੜਾ)- ਡਾਇਰੈਕਟਰ ਜਨਰਲ ਸਕੂਲ ਐਜ਼ੂਕੇਸ਼ਨ-ਕਮ-ਸਟੇਟ ਪ੍ਰਾਜੈਕਟ ਡਾਇਰੈਕਟਰ ਸਰਵ ਸਿੱਖਿਆ ਅਭਿਆਨ ਅਥਾਰਟੀ ਨੇ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਦੀ ਮੀਟਿੰਗ ਕਰਵਾਉਣ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਡਾਇਰੈਕਟਰ ਜਨਰਲ ਸਕੂਲ ਐਜ਼ੂਕੇਸ਼ਨ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਸਮੂਹ ਸਕੂਲ ਮੁਖੀ, ਅਧਿਆਪਕ ਅਤੇ ਮਾਪੇ 26 ਮਾਰਚ ਨੂੰ ਸਕੂਲਾਂ ਵਿਚ ਇੱਕਠੇ ਬੈਠ ਕੇ ਵਿਦਿਆਰਥੀਆਂ ਦੀ ਸਿੱਖਿਆ ਸਬੰਧੀ ਨੀਤੀਆਂ ਸਬੰਧੀ ਵਿਚਾਰ ਵਟਾਂਦਰਾ ਕਰਨਗੇ। ਇਨਾਂ ਮੀਟਿੰਗਾਂ ਵਿਚ ਸਕੂਲ ਪ੍ਰਬੰਧਕ ਕਮੇਟੀਆਂ ਦੇ ਆਗੂ ਵੀ ਹਾਜਰ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਧਿਕਾਰੀ ਸੰਦੀਪ ਕੁਮਾਰ ਧੂੜੀਆ ਨੇ ਦੱਸਿਆ ਕਿ ਭੇਜੇ ਗਏ ਪੱਤਰ ਵਿਚ ਇਹ ਮਿਲਣੀ ਸਵੇਰੇ 9 ਤੋਂ 11 ਵਜ਼ੇ ਤੱਕ ਹੋਵੇਗੀ। ਕਲਾਸ ਇੰਚਾਰਜ ਵਲੋਂ ਹਰ ਵਿਦਿਆਰਥੀ ਦੀ ਕਾਰਗੁਜਾਰੀ ਉਸਦੇ ਮਾਪਿਆਂ ਨੂੰ ਦੱਸੀ ਜਾਵੇਗੀ ਅਤੇ ਉਸ ਵਿਚ ਪਾਈਆਂ ਜਾਂਦੀਆਂ ਊਣਤਾਈਆਂ ਨੂੰ ਦੂਰ ਕਰਨ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …