Wednesday, December 31, 2025

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਲੋਕ ਗੀਤ ਮੁਕਾਬਲੇ ’ਚ ਦੂਜਾ ਸਥਾਨ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਲੋਕ ਗੀਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਵਿਦਿਆਰਥੀ ਅਰਮਾਨਬੀਰ ਸਿੰਘ ਨੇ ‘ਲੋਕ ਗੀਤ’ ਮੁਕਾਬਲੇ ’ਚ ਦੂਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ‘ਕਲਾ ਉਤਸਵ ਸਮਾਗਮ’ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਨਿਖਾਰਨਾ ਅਤੇ ਕਲਾਤਮਕ ਗਤੀਵਿਧੀਆਂ ਪ੍ਰਤੀ ਰੁਚਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਉਪਰੋਕਤ ਸਮਾਗਮ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ ਸੰਸਥਾਵਾਂ ਅਤੇ ਸਰਕਾਰੀ ਸੰਸਥਾਵਾਂ ਨੇ ਭਾਗ ਲਿਆ।ਜਿਸ ਵਿੱਚ ਅਰਮਾਨਬੀਰ ਸਿੰਘ ਨੇ ਬੁਲੰਦ ਅਵਾਜ਼ ’ਚ ਗਾਇਕੀ ਪੇਸ਼ ਕਰਦਿਆਂ ਦਰਸ਼ਕਾਂ ਨੂੰ ਕੀਲ ਲਿਆ।ਉਨ੍ਹਾਂ ਵਿਦਿਆਰਥੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੀ ਪ੍ਰਾਪਤੀ ਦੇ ਨਾਲ-ਨਾਲ ਕਿਰਿਆਤਮਕ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਸੰਗੀਤ ਵਿਭਾਗ ਦੇ ਮੁਖੀ ਮਨਦੀਪ ਕੌਰ ਅਤੇ ਤਰੁਨ ਕੁਮਾਰ ਨੂੰ ਵਧਾਈ ਦਿੱਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …