ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ
ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਵਰਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।ਉਨ੍ਹਾਂ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਸਾਹਿਬ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ।ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਂਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਜੈ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਬੰਟੀ ਝੱਸ, ਪੰਮਾ ਸਿੰਘ, ਤਰਸੇਮ ਸਿੰਘ, ਅਮਰੀਕ ਸਿੰਘ, ਪਾਲ ਕਰੈਸ਼ੀ, ਸਰਦਾਰਾ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਜਗਜੀਤ ਸਿੰਘ, ਗੁਰਿੰਦਰਪਾਲ ਸਿੰਘ ਜੋਸ਼ਨ, ਅਬਦੁਲ ਝੱਸ, ਅਮਰਜੀਤ ਸਿੰਘ, ਵਿਕਰਮ ਵਿੱਕੀ, ਸਲਮਾਨ ਝੱਸ, ਨੋਸ਼ੀ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਰਮਨਦੀਪ ਕੌਰ, ਹਰਮੀਤ ਕੌਰ, ਕਮਲ ਰਾਣੀ, ਮੀਨਾ ਗੋਰੀਆ, ਮਨਜੀਤ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਆਦਿ ਮੌਜੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media