ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ
4-ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਡਾ.) ਸਤਬੀਰ ਸਿੰਘ ਗੋਸਲ ਬਤੌਰ ਵਿਸ਼ੇਸ ਮਹਿਮਾਨ ਪੁਜੇ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਇਸ 4 ਰਜ਼ਾ ਯੁਵਕ ਮੇਲੇ ਦੇ ਆਯੋਜਨ ਦੀ ਸ਼ਲਾਘਾ ਕੀਤੀ।ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਮੈਡਮ ਰੁਪਿੰਦਰ ਕੌਰ ਵਲੋਂ ਵਾਈਸ ਚਾਂਸਲਰ ਨੂੰ ਯੂਨੀਵਰਸਿਟੀ ਦੇ ਵਿਹੜੇ ਵਿੱਚ ਪੁੱਜਣ ‘ਤੇ ‘ਜੀ ਆਇਆਂ’ ਆਖਦਿਆਂ ਵੱਖ-ਵੱਖ ਸਟੇਜ਼ਾਂ ‘ਤੇ ਚੱਲ ਰਹੇ ਮੁਕਾਬਲਿਆਂ ਦੀ ਪੇਸ਼ਕਾਰੀਆਂ ਦਾ ਅਨੰਦ ਮਾਣਿਆ।
ਯੁਵਕ ਮੇਲੇ ਦੇ ਦੂਜੇ ਦਿਨ ਨਾਟਕਾਂ ਦੀ ਪੇਸ਼ਕਾਰੀਆਂ ਕੀਤੀਆਂ ਗਈਆ ਅਤੇ ਪੰਜਾਬ ਦੇ ਪ੍ਰਸਿੱਧ ਕਿੱਸੇ-ਕਹਾਣੀਆਂ ਨੂੰ ਆਪਣੀ ਪੇਸ਼ਕਾਰੀ ਨਾਲ ਖੂਬਸੂਰਤ ਅੰਦਾਜ਼ ਵਿੱਚ ਦਰਸ਼ਕਾਂ ਸਾਹਮਣੇ ਪੇਸ਼ ਕੀਤਾ। ਜਿਨ੍ਹਾਂ ਵਿੱਚ ਮਿਰਜ਼ਾ-ਸਾਹਿਬਾ, ਸੋਹਣੀ-ਮਹੀਵਾਲ, ਭਾਰਤ-ਪਾਕ ਵੰਡ ਦੇ ਦਰਦ ਆਦਿ ਸ਼ਾਮਿਲ ਸਨ।ਇਨ੍ਹਾਂ ਨਾਟਕਾਂ ਦਾ ਵਿਿਦਆਰਥੀਆਂ ਅਤੇ ਦਰਸ਼ਕਾ ਨੇ ਭਰਪੂਰ ਅਨੰਦ ਮਾਣਿਆ।ਗਜਲ ਦੇ ਮੁਕਾਬਲਿਆਂ ਦੌਰਾਨ ਵੱਖ-ਵੱਖ ਯੂਨੀਵਰਸਿਟੀਆਂ ਦੇ ਕਲਾਕਾਰਾਂ ਨੇ ਗਜ਼ਲਾਂ ਰਾਹੀਂ ਮੰਤਰ-ਮੁਗਧ ਕੀਤਾ ਅਤੇ ਉਪਰੰਤ ਪੰਜਾਬੀ ਲੋਕ-ਗੀਤਾਂ ਦੀ ਜੋਸ਼ੀਲੀ ਪੇਸ਼ਕਾਰੀ ਰਾਹੀਂ ਯੁਵਕ ਮੇਲੇ ਦੀ ਸ਼ਾਮ ਨੂੰ ਯਾਦਗਾਰ ਬਣਾਇਆ।ਯੁਵਕ ਮੇਲੇ ਦੌਰਾਨ ਮੁਹਾਵਰੇਦਾਰ ਵਾਰਤਾਲਾਪ, ਲਘੂ-ਚਲਚਿੱਤਰ ਅਤੇ ਫਾਈਨ-ਆਰਟਸ ਦੇ ਮੁਕਾਬਲੇ ਵੀ ਕਰਵਾਏ ਗਏ।ਦੂਜੇ ਦਿਨ ਦੇ ਮੁਕਾਬਲਿਆਂ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸਰਦਾਰੀ ਰਹੀ।ਦੂਜੇ ਦਿਨ ਦੇ ਮੁਕਾਬਲਿਆਂ ਦੀ ਸਮਾਪਤੀ ਉਪਰੰਤ ਯੂਨੀਵਰਸਿਟੀਆਂ ਦੇ ਉਭਰਦੇ ਗਾਇਕਾਂ ਵਲੋਂ ਆਪਣੀ ਗਾਇਕੀ ਦਾ ਮੁਜ਼ਾਹਰਾ ਕੀਤਾ।
Check Also
ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media