ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ
ਵਿਿਦਆਰਥਣ ਨੇ ’69ਵੀਂ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ’ ‘ਚ ਮੁੱਕੇਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਿਦਆਰਥਣ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਣ ਉਪਰੰਤ ਵਧਾਈ ਦਿੰਦਿਆਂ ਦੱਸਿਆ ਕਿ ਸੁਨਾਮ (ਸੰਗਰੂਰ) ਵਿਖੇ ਕਰਵਾਏ ਗਏ ਇਸ ਮੁਕਾਬਲੇ ‘ਚ 12ਵੀਂ ਕਲਾਸ ਦੀ ਆਸਮੀਨ ਕੌਰ ਨੇ ਚੈਂਪੀਅਨਸ਼ਿਪ ‘ਚ ਪਹਿਲਾ ਸਥਾਨ ਹਾਸਲ ਹੈ।ਇਸ ਤੋਂ ਪਹਿਲਾਂ ਵੀ ਵਿਿਦਆਰਥਣ ਨੇ 68ਵੀਂ ਰਾਜ ਪੱਧਰੀ ਬਾਕਸਿੰਗ ਮੁਕਾਬਲੇ ‘ਚ ਪਹਿਲਾ, ਖੇਡਾਂ ਵਤਨ ਪੰਜਾਬ 2024 ਸੀਜਨ-3 ‘ਚ ਸੋਨ ਤਗਮਾ, ਜੂਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਗਰਲਜ਼-2024 ਮਲੇਰਕੋਟਲਾ ਵਿਖੇ ਪਹਿਲਾ ਸਥਾਨ ਅਤੇ 68ਵੀਆਂ ਸਕੂਲ ਨੈਸ਼ਨਲ ਗੇਮ ਦਿੱਲੀ ਵਿਖੇ ਭਾਗੀਦਾਰੀ ਦਾ ਸਰਟੀਫਿਕੇਟ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਇਸ ਮੌਕੇ ਉਨਾਂ ਵਿਿਦਆਰਥਣ ਦੇ ਮਾਪਿਆਂ, ਕੋਚ ਬਲਜਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਲਈ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਵਿਿਦਆਰਥਣ ਅਗਾਂਹ ਵੀ ’69ਵੀਂ ਸਕੂਲ ਨੈਸ਼ਨਲ ਗੇਮ’ ‘ਚ ਖੇਡਣ ਲਈ ਜਾ ਰਹੀ ਹੈ।ਉਨਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਆਸਮੀਨ ਕੌਰ ਭਵਿੱਖ ‘ਚ ਵੀ ਇਵੇਂ ਹੀ ਸਖਤ ਮਿਹਨਤ ਕਰਕੇ ਮਾਤਾ-ਪਿਤਾ ਤੇ ਸਕੂਲ ਦਾ ਨਾਮ ਰੌਸ਼ਨ ਕਰਦੀ ਰਹੇਗੀ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media