Wednesday, December 31, 2025

ਵਿਧਾਇਕ ਡਾ. ਅਜੇ ਗੁਪਤਾ ਵਲੋਂ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਗਲੀਆਂ ਦੀ ਉਸਾਰੀ ਦਾ ਕੰਮ ਆਰੰਭ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਵਾਰਡ ਨੰਬਰ 55 ਅਧੀਨ ਆਉਂਦੇ ਬੋਰੀਆਂ ਵਾਲਾ ਬਾਜ਼ਾਰ ‘ਚ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਮਨਜ਼ੂਰ ਕੀਤੇ ਹਨ।ਉਨ੍ਹਾਂ ਦੱਸਿਆ ਕਿ ਲਗਭਗ 2.5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਰੰਗਲਾ ਪੰਜਾਬ ਵਿਕਾਸ ਯੋਜਨਾ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ 20-20 ਲੱਖ ਰੁਪਏ ਦੇ ਵਿਕਾਸ ਕਾਰਜ਼ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ਼ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਗੇ।
ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਉਹ ਰੋਜ਼ਾਨਾ ਲੋਕਾਂ ਤੱਕ ਪਹੁੰਚ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਹਿਲ ਦੇ ਆਧਾਰ ‘ਤੇ ਹੱਲ ਲੱਭ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਫਾਈ ਪ੍ਰਣਾਲੀ ਸਬੰਧੀ ਜਨਤਾ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ।ਨਗਰ ਨਿਗਮ ਨੇ ਸੈਨੀਟੇਸ਼ਨ ਸਿਸਟਮ ਦਾ ਠੇਕਾ ਇੱਕ ਨਵੀਂ ਕੰਪਨੀ ਨੂੰ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਕੰਪਨੀ ਨੇ ਹਾਲ ਹੀ ਵਿੱਚ ਵਾਲਡ ਸਿਟੀ ‘ਚ ਘਰ-ਘਰ ਕੂੜਾ ਇਕੱਠਾ ਕਰਨ ਲਈ 60 ਵਾਹਨ ਤਾਇਨਾਤ ਕੀਤੇ ਹਨ।ਅਗਲੇ ਮਹੀਨੇ ਦੇ ਅੰਦਰ ਨਵੀਂ ਕੰਪਨੀ ਹੋਰ ਵਾਹਨ ਅਤੇ ਮਸ਼ੀਨਰੀ ਤਾਇਨਾਤ ਕਰੇਗੀ।
ੱ ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ਼ ਰਿਸ਼ੀ ਕਪੂਰ, ਮਨਦੀਪ ਸਿੰਘ, ਰਵਿੰਦਰ ਸਿੰਘ ਡਾਬਰ, ਸਾਹਿਬ ਸਿੰਘ, ਵਿੱਕੀ ਕੁਮਾਰ, ਅਮਨ ਢਿੱਲੋਂ, ਸੁਰਜੀਤ ਸਿੰਘ, ਰਾਹੁਲ ਸੇਠੀ, ਪੰਕਜ ਕੁਮਾਰ, ਪ੍ਰਵੀਨ ਕੁਮਾਰ, ਨਿਸ਼ਾਂਤ ਸਿੰਘ, ਵਿਸ਼ਾਲ ਰੋਮਪੀ ਅਤੇ ਵੱਡੀ ਗਿਣਤੀ ‘ਚ ਸਥਾਨਕ ਨਿਵਾਸੀ ਮੌਜ਼ੂਦ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …