ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਕਮਿਊਨਿਟੀ
ਹੈਲਥ ਸੈਂਟਰ ਮਾਨਾਂਵਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੌਰਾਨ ਉਹਨਾਂ ਵਲੋਂ ਸਟਾਫ਼ ਦੀ ਹਾਜ਼ਰੀ, ਓ.ਪੀ.ਡੀ, ਗਾਇਨੀ ਵਾਰਡ, ਐਕਸ-ਰੇ, ਲੇਬਰ ਰੂਮ, ਲੈਬ, ਐਮ.ਸੀ.ਐਚ ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿੱਚ ਜਾ ਕੇ ਜਾਂਚ ਕੀਤੀ ਅਤੇ ਮਰੀਜ਼ਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ ਦੀਆਂ ਸਹੂਲਤਾਂ ਸੰਬਧੀ ਪੁੱਛ-ਪੜਤਾਲ ਕੀਤੀ ਗਈ।ਉਨਾ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਦਵਾਈਆਂ ਹਸਪਤਾਲ ਵਿਚੋਂ ਹੀ ਉਪਲੱਬਧ ਕਰਵਾਈਆਂ ਜਾਣ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਐਨਰੋਲਮੈਂਟ ਸਮੇਂ ‘ਤੇ ਕੀਤੀ ਜਾਵੇ, ਸਾਫ ਸਫਾਈ ਦਾ ਧਿਆਨ ਰੱਖਆ ਜਾਵੇ, ਸਮੇਂ ਦੇ ਪਾਬੰਦ ਰਿਹਾ ਜਾਵੇ ਅਤੇ ਸੇਵਾ ਭਾਵਨਾਂ ਨਾਲ ਕੰਮ ਕੀਤਾ ਜਾਵੇ।ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵੀ ਉਨ੍ਹਾਂ ਦੇ ਨਾਲ਼ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media