ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਪ੍ਰਧਾਨਗੀ ਹੇਠ ਮਟਰਨਲ ਡੈਥ ਰਿਵਿਊ ਸਬੰਧੀ ਵਿਸ਼ੇਸ਼
ਮੀਟਿੰਗ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਕੀਤੀ ਗਈ।ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਜੇਕਰ ਗਰਭਵਤੀ ਮਾਵਾਂ ਦੀ ਸਮੇਂ ‘ਤੇ ਰਜਿਸਟਰੇਸ਼ਨ ਕਰਵਾਈ ਜਾਵੇ ਅਤੇ ਸਾਰੇ ਐਂਟੀਨੇਟਲ ਚੈਕਅੱਪ ਟਾਈਮ ਨਾਲ ਕੀਤੇ ਜਾਣ ਤਾਂ ਅਸੀਂ ਜਣੇਪੇ ਸਮੇਂ ਹੋਣ ਵਾਲੇ ਮੌਤ ਦਰ ਵਿੱਚ ਕਾਫੀ ਸੁਧਾਰ ਲਿਆ ਸਕਦੇ ਹਾ।ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ ਵਲੋਂ ਮਟਰਨਲ ਡੈਥ ਰਿਵਿਊ ਕੀਤਾ ਗਿਆ।ਉਹਨਾਂ ਆਖਿਆ ਕਿ ਜੇਕਰ ਗਰਭਵਤੀ ਮਾਵਾਂ ਦੀ ਸਮੇਂ ਤੇ ਰਜਿਸਟਰੇਸ਼ਨ ਕੀਤੀ ਜਾਵੇ ਤਾਂ ਹਾਈਰਿਸਕ ਕੇਸਾਂ ਦਾ ਜਲਦੀ ਪਤਾ ਲਗਾਇਆ ਜਾ ਸਕਦਾ ਹੈ ਅਤੇ ਉਹਨਾਂ ਦਾ ਮਾਹਿਰ ਡਾਕਟਰਾਂ ਪਾਸੋਂ ਇਲਾਜ਼ ਕਰਵਾ ਕੇ ਸੁਰੱਖਿਅਤ ਜਣੇਪਾ ਕਰਵਾਉਣ ਦੇ ਕਾਬਲ ਬਣਾਇਆ ਜਾ ਸਕਦਾ ਹੈ।ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜਿਲਾ੍ ਐਮ.ਈ.ਆਈ.ਓ ਅਮਰਦੀਪ ਸਿੰਘ, ਡਿਪਟੀ ਕਮਲ ਭੱਲਾ ਸਮੇਤ ਸਮੂਹ ਸਟਾਫ ਹਾਜ਼ਰ ਸੀ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media