ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵੱਲੋਂ ਆਈ. ਬੀ. ਐੱਮ. ਸਕਿੱਲਸ ਬਿਲਡ
ਇਨ ਐਡਵਾਂਸਡ ਆਈ. ਟੀ. ਸਕਿੱਲਸ ਵਿਸ਼ੇ ’ਤੇ 5 ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਰਕਸ਼ਾਪ ਆਈ.ਸੀ.ਟੀ ਅਕੈਡਮੀ ਅਤੇ ਇੰਸਟਿਟਿਊਸ਼ਨ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ਕਰਵਾਈ ਗਈ।ਮਹਿਮਾਨ ਵਜੋਂ ਲਵਤੇਸ਼ ਕੁਮਾਰ ਸੀਨੀਅਰ ਮੈਨੇਜਰ-ਅਕੈਡਮਿਕਓਪਰੇਸ਼ਨਜ਼, ਆਈ.ਸੀ.ਟੀ ਅਕੈਡਮੀ ਅਤੇ ਸ੍ਰੀਮਤੀ ਜੋਤਿਸ਼ਨਾ, ਟਰੇਨਰ, ਆਈ. ਬੀ.ਐਮ ਸ਼ਾਮਿਲ ਹੋਏ।
ਇਸ ਦੌਰਾਨ ਡਾ. ਰੰਧਾਵਾ ਨੇ ਦੱਸਿਆ ਕਿ ਉਕਤ ਅਕੈਡਮੀ ਭਾਰਤ ਸਰਕਾਰ ਦੀ ਇੱਕ ਪਹਿਲ ਹੈ, ਜੋ ਤਾਮਿਲਨਾਡੂ ਸਰਕਾਰ ਅਤੇ ਵੱਖ-ਵੱਖ ਉਦਯੋਗਾਂ ਦੇ ਸਹਿਯੋਗ ਨਾਲ ਉਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਉਦਯੋਗਿਕ ਲੋੜਾਂ ਅਨੁਸਾਰ ਪ੍ਰਸ਼ਿਕਸ਼ਿਤ ਕਰਨ ਲਈ ਕੰਮ ਕਰਦੀ ਹੈ।ਉਨ੍ਹਾਂ ਕਿਹਾ ਕਿ ‘ਟੀਡਾਟਾ ਵਿਸ਼ੇਸ਼ਲਣ’ ਵਿਸ਼ੇ ’ਤੇ ਇਹ ਵਰਕਸ਼ਾਪ ਬੀ.ਸੀ.ਏ, ਬੀ.ਐਸ.ਸੀ (ਆਈ.ਟੀ) ਅਤੇ ਬੀ.ਐਸ.ਸੀ (ਏ. ਆਈ. ਐਂਡ ਡਾਟਾ ਸਾਇੰਸ) ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਗਈ ਸੀ।ਉਨ੍ਹਾਂ ਨੇ ਕੁਮਾਰ ਅਤੇ ਸ੍ਰੀਮਤੀ ਜੋਤਿਸ਼ਨਾ ਦਾ ਧੰਨਵਾਦ ਕਰਦਿਆਂ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ਇਸ ਤਰ੍ਹਾਂ ਦੇ ਵਰਕਸ਼ਾਪ ਦੇ ਆਯੋਜਨ ਸਬੰਧੀ ਸ਼ਲਾਘਾ ਕੀਤੀ।
ਪ੍ਰਿੰਸੀਪਲ ਡਾ. ਰੰਧਾਵਾ ਨੇ ਡਾ. ਤਮਿੰਦਰ ਸਿੰਘ, ਡੀਨ ਅਕੈਡਮਿਕ ਅਫੇਅਰਜ਼, ਉਕਤ ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਕੌਰ ਅਤੇ ਕੋ-ਕੋਆਰਡੀਨੇਟਰ ਡਾ. ਮਨੀ ਅਰੋੜਾ ਨਾਲ ਮਿਲ ਕੇ ਕੁਮਾਰ ਅਤੇ ਸ੍ਰੀਮਤੀ ਜੋਤਿਸ਼ਨਾ ਨੂੰ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ’ਚ ਉਨ੍ਹਾਂ ਦੇ ਯੋਗਦਾਨ ਲਈ ਮੋਮੈਂਟੋ ਭੇਟ ਕਰਕੇ ਸਨਮਾਨਿਤ ਕੀਤਾ।
ਪ੍ਰੋ. ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਿਧਾਂਤਕ ਗਿਆਨ ਦੀ ਬਜਾਏ ਪ੍ਰਯੋਗਿਕ ਗਿਆਨ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ।ਡਾ. ਅਰੋੜਾ ਨੇ ਕਿਹਾ ਕਿ ਇਹ ਵਰਕਸ਼ਾਪ ਉਦਯੋਗਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਿਸ਼ਵਾਸ ਵੀ ਪੈਦਾ ਕਰਦੀ ਹੈ।ਇਸ ਮੌਕੇ ਡਾ. ਰੁਪਿੰਦਰ ਸਿੰਘ, ਪ੍ਰੋ. ਪ੍ਰਭਜੋਤ ਕੌਰ, ਡਾ. ਅਨੁਰੀਤ ਕੌਰ ਸਮੇਤ ਹੋਰ ਸਟਾਫ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media