
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਸੀ.ਸੈਂ. ਪਬਲਿਕ ਸਕੂਲ, (ਨੇੜੇ ਗੁਰਦੁਆਰਾ ਟਾਹਲਾ ਸਾਹਿਬ) ਦੇ ਵਿਦਿਆਰਥੀ ਕਰਨਜੋਤ ਸਿੰਘ ਨੇ ਦਸੰਬਰ ਮਹੀਨੇ ਸ਼ੋਲਾਪੁਰ (ਮਹਾਂਰਾਸ਼ਟਰ) ਵਿਖੇ ਹੋਈ ਜਪਾਨ ਕਰਾਟੇ ਸ਼ੋਤੋਕਾਈ ਕਰਾਟੇ ਚੈਂਪੀਅਨਸ਼ਿਪ ਵਿੱਚ ਪੰਜਾਬ ਸਟੇਟ ਵੱਲੋਂ ਭਾਗ ਲਿਆ।ਇਸ ਚੈਂਪੀਅਨਸ਼ਿੱਪ ਵਿੱਚ 28 ਰਾਜਾਂ ਦੇ ਤਕਰੀਬਨ 1500 ਤੋਂ ਵੱਧ ਖਿਡਾਰੀ ਸ਼ਾਮਲ ਹੋਏ ਸਨ।ਕਰਨਜੋਤ ਸਿੰਘ ਜੋ ਕਿ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ, ਨੇ ਪੰਜਾਬ ਸਟੇਟ ਵੱਲੋਂ ਖੇਡਦੇ ਹੋਏ ਗੋਲਡ ਮੈਡਲ ਜਿੱਤਿਆ ਅਤੇ ਪੰਜਾਬ ਦੇ ਨਾਲ-ਨਾਲ ਆਪਣੇ ਸਕੂਲ ਦਾ ਨਾਮ ਵੀ ਰੋਸ਼ਨ ਕੀਤਾ। ਸਕੂਲ ਪਹੁੰਚਣ ਤੇ ਕਰਨਜੋਤ ਸਿੰਘ ਦਾ ਚੇਅਰਮੈਨ ਭਾਈ ਗੁਰਇਕਬਾਲ ਸਿੰਘ, ਮੈਨੇਜ਼ਮੈਂਟ ਕਮੇਟੀ ਅਤੇ ਪ੍ਰਿੰਸੀਪਲ ਜਗਜੀਤ ਕੌਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਰਨਜੋਤ ਸਮੇਤ ਕੋਚ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ।ਕੋਚ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਵਿਦਿਆਰਥੀ ਸਤੰਬਰ 2015 ਵਿੱਚ ਹੋਣ ਵਾਲੀ ਇੰਟਰਨੈਸ਼ਨਲ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ। ਪ੍ਰਿੰਸੀਪਲ ਜਗਜੀਤ ਕੌਰ ਨੇ ਬੱਚੇ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਐਸੇ ਬੱਚੇ ਪੜਾਈ ਦੇ ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਆਪਣੇ ਰਾਜ ਤੇ ਦੇਸ਼ ਦਾ ਨਾਮ ਰੋਸ਼ਨ ਕਰਦੇ ਹਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media