Friday, August 14, 2026

ਖ਼ਾਲਸਾ ਕਾਲਜ ਨਰਸਿੰਗ ਵਲੋਂ ਸਮਾਜਿਕ ਜਾਗਰੂਕਤਾ ਰੈਲੀ ਕੱਢੀ ਗਈ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਜਾਗਰੂਕਤਾ ਵਧਾਉਣ ਦੇ ਸਬੰਧ ’ਚ ਰੈਲੀ ਕੱਢੀ ਗਈ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ‘ਵਿਘਨ ਨੂੰ ਦੂਰ ਕਰਨਾ, ਏਡਜ਼ ਪ੍ਰਤੀਕਿਰਿਆ ਨੂੰ ਬਦਲਣਾ’ ਵਿਸ਼ੇ ਅਧੀਨ ਕੱਢੀ ਗਈ ਰੈਲੀ ਦਾ ਮਕਸਦ ਐਚ.ਆਈ.ਵੀ, ਏਡਜ਼ ਸਬੰਧੀ ਸਮਾਜਿਕ ਜਾਗਰੂਕਤਾ ਵਧਾਉਣਾ ਸੀ।
ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋਈ ਅਤੇ ਜੀ.ਟੀ ਰੋਡ ਤੋਂ ਹੁੰਦੀ ਹੋਈ ਮੁੜ ਕੈਂਪਸ ਵਿਖੇ ਸਮਾਪਤ ਹੋਈ।ਉਨ੍ਹਾਂ ਕਿਹਾ ਕਿ ਰੈਡ ਰਿਬਨ ਕਲੱਬ ਇੰਚਾਰਜ਼ ਸ੍ਰੀਮਤੀ ਸਮਿਤਾ ਐਨੋਸ਼ ਅਤੇ ਸ੍ਰੀਮਤੀ ਮਹਿਰੀਨ ਕੋਸਰ ਦੀ ਅਗਵਾਈ ਹੇਠ ਰੈਲੀ ਦੌਰਾਨ ਵਿਦਿਆਰਥੀਆਂ ਨੇ ਹੱਥਾਂ ’ਚ ਤਖ਼ਤੀਆਂ ਫੜ੍ਹ ਕੇ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਐਚ.ਆਈ.ਵੀ/ ਏਡਜ਼ ਦਾ ਸੁਨੇਹਾ ਦਿੰਦਿਆਂ ਹੋਇਆ ਜਾਗਰੂਕ ਕੀਤਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …