Wednesday, December 31, 2025

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਕਰਵਾਇਆ ਸਕਿੱਲ-ਇਨ-ਟੀਚਿੰਗ ਮੁਕਾਬਲਾ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ਅਧਿਆਪਕਾਂ ਦੇ ਅਧਿਆਪਨ ਕੌਸ਼ਲਾਂ ਦਾ ਮੁਲਾਂਕਣ ਕਰਨ ਸਬੰਧੀ ਸਕਿੱਲ-ਇਨ-ਟੀਚਿੰਗ ਦਾ ਮੁਕਾਬਲਾ ਕਰਵਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਮੁਕਾਬਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ 12 ਭਾਗੀਦਾਰਾਂ ਨੇ ਭਾਗ ਲਿਆ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ: ਕੁਮਾਰ ਨੇ ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਸਕਿਲ-ਇਨ-ਟੀਚਿੰਗ, ਕੋ-ਆਰਡੀਨੇਟਰ ਡਾ. ਨਿਰਮਲਜੀਤ ਕੌਰ ਨਾਲ ਮਿਲ ਕੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਡਾ. ਕੁਮਾਰ ਨੇ ਕਿਹਾ ਕਿ ਵਿਦਿਆਰਥੀ ਅਧਿਆਪਕਾਂ ਨੂੰ ਅਭਿਪ੍ਰੇਰਿਤ ਕਰਨ ਲਈ ਅਤੇ ਸਲਾਨਾ ਪ੍ਰੀਖਿਆ ਤੋਂ ਪਹਿਲਾਂ ਸੁਚਾਰੂ ਤਿਆਰੀ ਕਰਨ ਲਈ ਵਿਦਿਆਰਥੀਆਂ ਨੂੰ ਇਹ ਮੌਕਾ ਪ੍ਰਦਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ ਬੀ. ਐੱਡ. ਸਮੈਸਟਰ-ਤੀਸਰਾ ਦੇ ਵਿਦਿਆਰਥੀ ਰੌਮਨਜੀਤ ਕੌਰ, ਧਨਵੀਰ ਕੌਰ ਨੇ ਪਹਿਲਾ, ਮਨਮੋਹਿਕ ਕੌਰ ਨੇ ਦੂਜਾ ਅਤੇ ਕੋਮਲ ਜੋਸ਼ਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ ਹੀ ਟੇ੍ਰਨਿੰਗ ਲੈ ਰਹੇ ਵਿਦਿਆਰਥੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਵਿਸ਼ੇਸ਼ ਨੁਕਤੇ ਸਾਂਝੇ ਕੀਤੇ ਗਏ ਅਤੇ ਸਾਰੇ ਹੀ ਸਕੂਲ ਕੋ-ਆਰਡੀਨੇਟਰਾਂ ਤੋਂ ਉਪਯੋਗੀ ਸੁਝਾਅ ਲਏ ਗਏ।
ਡਾ. ਕੁਮਾਰ ਨੇ ਕਿਹਾ ਕਿ ਉਪਰੋਕਤ ਮੁਕਾਬਲੇ ਦੌਰਾਨ ਕਾਲਜ ਦੇ ਐਲੂਮਨੀ ’ਚ ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਤੋਂ ਪ੍ਰਿੰਸੀਪਲ ਅਭਿਸ਼ੇਕ ਪੁਰੀ, ਫੋਰ.ਐਸ ਮਾਡਰਨ ਸਕੂਲ ਅਧਿਆਪਕ ਸ੍ਰੀਮਤੀ ਅਨੁਪਮ ਭਾਰਤੀ, ਫੋਰ.ਐਸ ਮਾਡਰਨ ਸਕੂਲ ਤੋਂ ਅਧਿਆਪਕ ਰਜਨੀਸ਼ ਪਠਾਨੀਆ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੋਂ ਸਮਾਇਲੀ ਅਤੇ ਅਮਰਜਯੋਤੀ ਸੀਨੀਅਰ ਸੈਕੰਡਰੀ ਸਕੂਲ ਤੋਂ ਅਧਿਆਪਕ ਜੋਬਨਜੀਤ ਕੌਰ ਨੇ ਜੱਜ ਵਜੋਂ ਪ੍ਰਮੁੱਖ ਭੂਮਿਕਾ ਨਿਭਾਈ।
ਡਾ. ਨਿਰਮਲਜੀਤ ਕੌਰ ਨੇ ਸਕੂਲੀ ਅਧਿਆਪਕਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਦਿੱਤੇ ਗਏ ਸੁਝਾਵਾਂ ਨੂੰ ਅਮਲੀ ਰੂਪ ਪ੍ਰਦਾਨ ਕੀਤਾ ਜਾਵੇਗਾ।ਡਾ: ਕੁਮਾਰ ਨੇ ਡਾ. ਨਿਰਮਲਜੀਤ ਕੌਰ, ਪ੍ਰੋਗਰਾਮ ਕੋ-ਆਰਡੀਨੇਟਰ ਡਾ. ਪੂਨਮਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਅਤੇ ਸ੍ਰੀਮਤੀ ਮਨਯੋਗਿਤਾ (ਅਸਿਸਟੈਂਟ ਪ੍ਰੋਫੈਸਰ) ਨਾਲ ਮਿਲ ਕੇ ਆਏ ਹੋਏ ਮਹਿਮਾਨਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਰਮਨਦੀਪ ਕੌਰ, ਸੰਦੀਪ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …