Monday, November 23, 2026

ਚੀਫ਼ ਖ਼ਾਲਸਾ ਦੀਵਾਨ ਵਲੋਂ ਧੀਆਂ ਨੂੰ ਸਮਰਪਿਤ ਲੋਹੜੀ ਮਨਾਈ ਗਈ

PPN1501201506
ਅੰਮ੍ਰਿਤਸਰ, 15  ਜਨਵਰੀ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵ’ਲੋਂ ਧੀਆਂ ਨੂੰ ਸਮਰਪਿਤ ਲੋਹੜੀ ਬੜੀ ਧੁਮੁਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ।ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੁਆਰਾ ਭੂੱਗੇ ਦੇ ਆਲੁੇਦੁਆਲੇ ਇਕੱਠੇ ਹੋ ਕੇ ਲੋਕ ਗੀਤਾਂ ਅਤੇ ਨਾਚ ਰਾਹੀ ਰੌਣਕ ਭਰੇ ਮਾਹੌਲ ਦਾ ਆਨੰਦ ਮਾਨਿਆ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸਟਾਫ ਵ’ਲੋਂ ਰੰਗਾ ਰੰਗ ਪ੍ਰੋਗਰਾਮ ਗਿੱਧਾ ਪੇਸ਼ ਕੀਤਾ ਗਿਆ।ਧੀਆਂ ਨੂੰ ਸਮਰਪਿਤ ਲੋਹੜੀ ਮੌਕੇ ਛੋੱਟੀਆਂ ਬੱਚਿਆਂ ਕੋਲੋਂ ਕੇਕ ਕਟਵਾਇਆ ਗਿਆ। ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਨਾ ਕੇਵਲ ਲੜਕਿਆਂ ਦੇ ਜਨਮ ਦੀ ਖੁਸ਼ੀ ਲਈ ਮਨਾਇਆ ਜਾਵੇ ਬਲਕਿ ਕੁੜੀਆਂ ਦੇ ਜਨਮ ਨੂੰ ਵੀ ਮਹੱਤਵਪੂਰਨ ਮੰਨਦਿਆਂ ਉਹਨਾਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ ਕਿਉਂਕਿ ਹਰ ਖੇਤਰ ਵਿੱਚ ਤਰੱਕੀਆਂ ਕਰ ਰਹੀਆਂ ਲੜਕੀਆਂ ਸਮਾਜ ਦਾ ਅਨਿਖੜਵਾਂ ਅੰਗ ਹਨ।ਪ੍ਰੋਗਰਾਮ ਦੌਰਾਨ ਆਨਰੇਰੀ ਸ’ਕਤਰ ਸz. ਨਰਿੰਦਰ ਸਿੰਘ ਖੁਰਾਣਾ, ਸ. ਹਰਮਿੰਦਰ ਸਿੰਘ, ਸ. ਸੁਰਿੰਦਰਪਾਲ ਸਿੰਘ ਵਾਲੀਆ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਪ੍ਰਿਤਪਾਲ ਸਿੰਘ ਸੇਠੀ, ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਵੱਖੁ-ਵੱਖ ਬ੍ਰਾਂਚਾ ਦੇ ਪ੍ਰਿੰਸੀਪਲ ਸਾਹਿਬਾਨ, ਅੰਡਰ ਸੈਕਟਰੀ ਸ. ਹਾਕਮ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਸਾਰਾ ਸਟਾਫ ਹਾਜ਼ਰ ਸੀ ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply