Wednesday, December 31, 2025

ਅੰਮ੍ਰਿਤਸਰ ਨੂੰ ਕੂੜਾ-ਮੁਕਤ ਸ਼ਹਿਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ – ਕਮਿਸ਼ਨਰ ਸ਼ੇਰਗਿੱਲ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਮਿਊਂਸਪਲ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੱਲੋਂ ਨਗਰ ਨਿਗਮ ਦੇ ਦਫ਼ਤਰ ਵਿੱਚ ਇਕ ਪ੍ਰੈਸ ਕਾਨਫਰੰਸ ਆਯੋਜਿਤ ਕੀਤੀ ਗਈ, ਜਿਸ ਵਿੱਚ ਇੰਟੀਗ੍ਰੇਟਿਡ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਹਿਤ ਚੱਲ ਰਹੀਆਂ ਅਤੇ ਆਉਣ ਵਾਲੀਆਂ ਪਹਿਲਕਦਮੀਆਂ ਬਾਰੇ ਨਾਗਰਿਕਾਂ ਨੂੰ ਜਾਣਕਾਰੀ ਦਿੱਤੀ ਗਈ।ਮੀਡੀਆ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਸ਼ਹਿਰ ਨੂੰ ਕੂੜਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਪਰ ਇਹ ਮਕਸਦ ਨਾਗਰਿਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ।ਉਨ੍ਹਾਂ ਕਿਹਾ ਕਿ ਸਾਫ਼ ਅਤੇ ਟਿਕਾਊ ਅੰਮ੍ਰਿਤਸਰ ਲਈ ਜਨ ਸਹਿਯੋਗ ਬਹੁਤ ਜਰੂਰੀ ਹੈ।
ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਕੂੜਾ ਇਕੱਠਾ ਕਰਨ, ਆਵਾਜਾਈ ਅਤੇ ਵਿਗਿਆਨਕ ਨਿਪਟਾਰੇ ਲਈ ਆਈ.ਐਸ.ਡਬਲਿਊ.ਐਮ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।ਬਲਕ ਵੇਸਟ ਜਨਰੇਟਰ ਨੂੰ ਇਸ ਪ੍ਰੋਜੈਕਟ ਦੇ ਮਹੱਤਵਪੂਰਨ ਹਿੱਸੇਦਾਰ ਵਜੋਂ ਮੰਨਿਆ ਗਿਆ ਹੈ ਅਤੇ ਅੰਮ੍ਰਿਤਸਰ ਸਮਾਰਟ ਸਿਟੀ (ਐਸ.ਪੀ.ਵੀ) ਵਲੋਂ ਉਨ੍ਹਾਂ ਨੂੰ ਸੀ.ਪੀ.ਸੀ.ਬੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਅਨੁਸਾਰ ਬਣਾਈ ਰੱਖਣ ਵਿੱਚ ਸਹਾਇਤਾ ਕੀਤੀ ਜਾਵੇਗੀ।
ਇਸ ਪਹਿਲ ਤਹਿਤ ਸਮਾਰਟ ਸਿਟੀ ਦੇ ਅਧਿਕਾਰੀ ਨੂੰ ਨਵੇਂ ਸ਼ੁਰੂ ਕੀਤੇ ਗਏ ਬੀ.ਡਬਲਿਊ.ਜੀ ਕੰਪਲਾਇੰਸ ਪੋਰਟਲ ’ਤੇ ਰਜਿਸਟ੍ਰੇਸ਼ਨ ਵਿੱਚ ਮਦਦ ਕਰਨਗੇ, ਡਾਟਾ ਰਿਕਾਰਡਿੰਗ ਅਤੇ ਰਿਪੋਰਟਿੰਗ ਬਾਰੇ ਟ੍ਰੇਨਿੰਗ ਦੇਣਗੇ, ਸਥਾਨਾਂ ’ਤੇ ਮਾਕ ਆਡਿਟ ਕਰਨਗੇ ਅਤੇ ਬੀ.ਡਬਲਿਊ.ਜੀ ਨੂੰ ਆਪਣੀ ਕੰਪਲਾਇੰਸ ਰਿਪੋਰਟ ਖੁਦ ਤਿਆਰ ਕਰਨ ਯੋਗ ਬਣਾਉਣਗੇ।ਇਹ ਬੀ.ਡਬਲਿਊ.ਜੀ ਕੰਪਲਾਇੰਸ ਪੋਰਟਲ ਲਾਂਚ ਕੀਤਾ ਗਿਆ ਹੈ ਅਤੇ ਸਾਰੇ ਉਦਯੋਗਾਂ, ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨਾਂ, ਸੰਸਥਾਵਾਂ ਅਤੇ ਹੋਰ ਯੋਗ ਇਕਾਈਆਂ ਨੂੰ ਇਸ ਦੀ ਵਰਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਹੈ।
ਵਾਰਡ ਪੱਧਰ ’ਤੇ 100 ਫੀਸਦ ਘਰ-ਘਰ ਕੂੜਾ ਇਕੱਠਾ ਕਰਨ ਅਤੇ ਆਵਾਜਾਈ ਦੀ ਸ਼ੁਰੂਆਤ ਵਾਰਡ ਨੰਬਰ 4 ਤੋਂ ਹੋ ਚੁੱਕੀ ਹੈ।ਹਰ ਹਫ਼ਤੇ 6 ਹੋਰ ਵਾਰਡਾਂ ਵਿੱਚ ਇਸ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਪੜਾਅਵਾਰ ਤਰੀਕੇ ਨਾਲ ਪੂਰੇ ਸ਼ਹਿਰ ਨੂੰ ਕਵਰ ਕੀਤਾ ਜਾ ਸਕੇ।ਇਸ ਦੇ ਨਾਲ ਕਿਊ.ਆਰ ਕੋਡ ਆਧਾਰਿਤ ਸ਼ਿਕਾਇਤ ਨਿਵਾਰਨ ਪ੍ਰਣਾਲੀ ਵੀ ਲਾਗੂ ਕੀਤੀ ਜਾ ਰਹੀ ਹੈ, ਜਿਸ ਰਾਹੀਂ ਜੇ ਕਿਸੇ ਦਿਨ ਕੂੜਾ ਇਕੱਠਾ ਨਹੀਂ ਹੁੰਦਾ ਤਾਂ ਨਾਗਰਿਕ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ।
ਕਾਨਫਰੰਸ ਵਿੱਚ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਮੈਡੀਕਲ ਅਫ਼ਸਰ ਆਫ਼ ਹੈਲਥ ਡਾ. ਕਿਰਨ, ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਸੰਦੀਪ ਖੋਸਲਾ ਅਤੇ ਆਰ.ਆਰ.ਆਰ ਕੰਪਨੀ ਦੇ ਨੁਮਾਇੰਦੇ, ਜਿਨ੍ਹਾਂ ਵਿੱਚ ਡਾਇਰੈਕਟਰ ਮਨੀਸ਼ ਪਾਠਕ, ਮਿਸ ਮਨੀਸ਼ਾ ਸ਼ਰਮਾ, ਰਾਜੀਵ ਅਰੋੜਾ ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …