ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ) – ਸ਼੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ)
ਅੰਮ੍ਰਿਤਸਰ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਸਰਕਾਰੀ ਦੌਰਾ ਕੀਤਾ, ਜਿਸ ਦਾ ਉਦੇਸ਼ ਕੈਦੀਆਂ ਲਈ ਕਾਨੂੰਨੀ ਮਦਦ ਸੇਵਾਵਾਂ ਅਤੇ ਭਲਾਈ ਉਪਾਵਾਂ ਦੀ ਉਪਲੱਬਧਤਾ ਦੀ ਸਮੀਖਿਆ ਕਰਨਾ ਸੀ।
ਅਮਰਦੀਪ ਸਿੰਘ ਬੈਂਸ ਨੇ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ, ਖ਼ਾਸ ਕਰਕੇ ਅੰਡਰਟ੍ਰਾਇਲ ਕੈਦੀਆਂ ਨਾਲ, ਮੁਲਾਕਾਤ ਕਰਕੇ ਉਨ੍ਹਾਂ ਦੀ ਕਾਨੂੰਨੀ ਸਥਿਤੀ ਦੀ ਜਾਂਚ ਕੀਤੀ ਅਤੇ ਇਹ ਯਕੀਨੀ ਬਣਾਇਆ ਕਿ ਯੋਗ ਕੈਦੀਆਂ ਨੂੰ ਕਾਨੂੰਨ ਅਨੁਸਾਰ ਮੁਫ਼ਤ ਕਾਨੂੰਨੀ ਮਦਦ ਪ੍ਰਦਾਨ ਕੀਤੀ ਜਾਵੇ।ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅੰਮ੍ਰਿਤਸਰ ਵਲੋਂ ਦਿੱਤੀਆਂ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸੇ ਦਿਨ, ਜੇਲ੍ਹ ਦੇ ਵਿਹੜੇ ਵਿੱਚ ਸਿਵਲ ਸਰਜਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਇੱਕ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ, ਜਿਸ ਦਾ ਮਕਸਦ ਕੈਦੀਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸੀ।ਡਾਕਟਰੀ ਮਾਹਿਰਾਂ ਦੀ ਟੀਮ ਵਲੋਂ ਸਿਹਤ ਜਾਂਚਾਂ, ਸਲਾਹ-ਮਸ਼ਵਰੇ ਕੀਤੇ ਗਏ ਅਤੇ ਲੋੜੀਂਦੀਆਂ ਦਵਾਈਆਂ ਦਿੱਤੀਆਂ ਗਈਆਂ।
ਮੈਡੀਕਲ ਕੈਂਪ ਦੇ ਪਹਿਲੇ ਦਿਨ ਕੁੱਲ 264 ਕੈਦੀਆਂ ਦੀ ਓ.ਪੀ.ਡੀ ਦਰਜ਼ ਕੀਤੀ ਗਈ।ਜਾਣਕਾਰੀ ਦਿੱਤੀ ਗਈ ਕਿ ਕੈਦੀਆਂ ਦੀ ਪੂਰੀ ਸਿਹਤ ਕਵਰੇਜ਼ ਯਕੀਨੀ ਬਣਾਉਣ ਲਈ ਮੈਡੀਕਲ ਕੈਂਪ ਇੱਕ ਹਫ਼ਤੇ ਤੱਕ ਜਾਰੀ ਰਹੇਗਾ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media