ਅੰਮਿ੍ਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਦੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦੀ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਹੈ ਕਿ ਸਕੂਲ ਵਿਦਿਆਰਥਣਾਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸੰਗਰਾਣਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ ’ਚ ਭਾਗ ਲੈ ਕੇ ਵੱਖ-ਵੱਖ ਮੁਕਾਬਲਿਆਂ ’ਚ ਇਨਾਮ ਪ੍ਰਾਪਤ ਕੀਤੇ ਹਨ।ਗੁਰਬਾਣੀ ਕੰਠ ਮੁਕਾਬਲਿਆਂ ’ਚ ਕੰਠਪ੍ਰੀਤ ਕੌਰ ਨੇ ਪਹਿਲਾ ਸਥਾਨ, ਕੀਰਤਨ ’ਚ ਅਛਨਪ੍ਰੀਤ ਕੌਰ ਅਤੇ ਹਰਗੁਣ ਕੌਰ ਨੇ ਪਹਿਲਾ ਸਥਾਨ, ਕਵਿਤਾ ਮੁਕਾਬਲੇ ’ਚ ਪੀਹੂ ਨੇ ਪਹਿਲਾ ਸਥਾਨ, ਦੁਮਾਲਾ ਮੁਕਾਬਲੇ ’ਚ ਸਨਪ੍ਰੀਤ ਕੌਰ ਨੇ ਤੀਜਾ ਸਥਾਨ ਅਤੇ ਗੱਤਕੇ ’ਚ ਅਨੂਰੀਤ ਕੌਰ, ਹੁਸਨਪ੍ਰੀਤ ਕੌਰ, ਹਰਪ੍ਰੀਤ ਕੌਰ, ਹਰਗੁਣ ਕੌਰ, ਏਕਮਪ੍ਰੀਤ ਕੌਰ, ਏਕਨੂਰ ਕੌਰ, ੲਸ਼ਮੀਤ ਕੌਰ ਤੇ ਪ੍ਰਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media