ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਨਾਲ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ, ਜਿਸ ਵਿੱਚ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਜੇਤੂ ਇਨਾਮ ਹਾਸਲ ਕੀਤੇ ਹਨ।ਉਨ੍ਹਾਂ ਕਿਹਾ ਕਿ ਸਕੂਲ ਵਿਖੇ ਆਯੋਜਿਤ ਇਨਾਮ ਵੰਡ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰੀਖਿਆ ਦੌਰਾਨ ਜੇਤੂ ਅਨੁਰੀਤ ਕੌਰ, ਸੁਖਦੀਪ ਕੌਰ, ਨਮਰ, ਸਰਤਾਜ ਸਿੰਘ, ਮਨਜੋਤ ਸਿੰਘ ਨੂੰ 2100 ਰੁਪਏ ਦੀ ਨਕਦ ਰਾਸ਼ੀ ਪ੍ਰਦਾਨ ਕੀਤੀ, ਜਦਕਿ ਏਕਮਵੀਰ, ਅਵਨੀਨ ਕੌਰ, ਅਨਮੋਲ ਕੌਰ, ਕਿ੍ਰਸ਼ਨਾ ਅਰੋੜਾ, ਹਰਨੂਰ, ਆਸਮੀਤ ਸਿੰਘ, ਮਨਸੀਰਤ, ਦੀਕਸ਼ਾ ਨੇ ਮੈਡਲ ਜਿੱਤੇ।
ਇਸ ਮੌਕੇ ਪ੍ਰਿੰ: ਗਿੱਲ ਨੇ ਕਿਹਾ ਕਿ ਹੋਰਨਾਂ ਵਿਦਿਆਰਥੀਆਂ ’ਚ ਆਰਯਨ ਵਰਮਾ, ਅਰਮਾਨਪ੍ਰੀਤ ਕੌਰ, ਅਮਨਜੋਤ ਸਿੰਘ, ਰਾਜਵੀਰ ਸਿੰਘ ਅੰਕੁਸ਼ ਕੁਮਾਰ, ਗੁਰਨਿਵਾਜ਼ ਸਿੰਘ, ਹਰਵਿੰਦਰ ਸਿੰਘ, ਮਨਜੋਤ ਕੌਰ, ਗੁਰਪ੍ਰੀਤ ਸਿੰਘ, ਪ੍ਰਭ ਕੌਰ ਨੇ ਸਰਟੀਫਿਕੇਟ ਹਾਸਲ ਕੀਤੇ।ਉਨ੍ਹਾਂ ਵਿਦਿਆਰਥੀਆਂ ਨੂੰ ਉਪਰੋਕਤ ਕਾਮਯਾਬੀ ਸਬੰਧੀ ਵਧਾਈ ਦੇਣ ਉਪਰੰਤ ਬੀਬੀ ਕਿਰਨਜੋਤ ਕੌਰ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰ ਕੌਰ ਮਾਹਲ, ਧਾਰਮਿਕ ਵਿਭਾਗ ਮੁਖੀ ਰਾਜਬੀਰ ਕੌਰ ਗਰੇਵਾਲ, ਜਸਪਾਲ ਸਿੰਘ (ਪ੍ਰਚਾਰਕ ਐਸ.ਜੀ.ਪੀ.ਸੀ), ਰਣਜੀਤ ਸਿੰਘ, ਧਾਰਮਿਕ ਅਧਿਆਪਕ ਕੁਲਜੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media