Sunday, August 23, 2026

ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ਉੱਤੇ ਗੁਰਮਤਿ ਸਮਾਗਮ ਚਲਦੇ ਰਹੇ ਜਿਸ ਵਿੱਚ ਕਥਾਵਾਚਕ ਅਤੇ ਕਵੀਸ਼ਰ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ।
ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ਼ ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਅਜੈ ਸਿੰਘ, ਦਿਲਬਾਗ ਸਿੰਘ ਸਮੇਤ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …