ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਵਿਸ਼ਵ ਏਡਜ਼
ਜਾਗਰੂਕਤਾ ਦਿਵਸ ਦੇ ਸਬੰਧ ’ਚ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਆਯੋਜਿਤ ਰੈਲੀ ਦਾ ਮੁੱਖ ਮਕਸਦ ਵਿਦਿਆਰਥੀਆਂ ਅਤੇ ਸਮਾਜ ਨੂੰ ਏਡਜ਼ ਸਬੰਧੀ ਜਾਗਰੂਕ ਕਰਨਾ ਅਤੇ ਇਸ ਰੋਗ ਨਾਲ ਜੁੜੇ ਭਰਮਾਂ ਨੂੰ ਦੂਰ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਸੀ।
ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਸ: ਅਮਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੇ ਉਕਤ ਯਤਨ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਅਜਿਹੀਆਂ ਰੈਲੀਆਂ ਦੇ ਆਯੋਜਨ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ।ਡਾ. ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਲੀ ਦੀ ਸ਼ੁਰੂਆਤ ’ਵਰਸਿਟੀ ਦੇ ਗੇਟ ਨੰਬਰ 2 ਤੋਂ ਹੋਈ, ਜੋ ਕਿ ਅੰਮਿ੍ਰਤਸਰ ਕੈਂਟ ਦੇ ਇਲਾਕੇ ਰਾਹੀਂ ਵਰੇਨੀਅਮ ਪਾਰਕ ਤੱਕ ਗਈ ਅਤੇ ਆਖਰਕਾਰ ਯੂਨੀਵਰਸਿਟੀ ਕੈਂਪਸ ਅੰਦਰ ਸੰਪਨ ਹੋਈ।
ਉਨ੍ਹਾਂ ਕਿਹਾ ਕਿ ਉਕਤ ਰੈਲੀ ਦੇ ਮੁੱਖ ਆਯੋਜਕ ਡਾ. ਬਿੰਦੂ ਸ਼ਰਮਾ ਅਤੇ ਰਮਨਦੀਪ ਕੌਰ ਸੰਧੂ ਸਮੇਤ ਰੈਲੀ ’ਚ ਹੋਰਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਵੱਧ ਚੜ੍ਹ ਕੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਵਿਦਿਆਰਥੀਆਂ ਨੇ ਜਾਗਰੂਕਤਾ ਸੰਦੇਸ਼ਾਂ ਵਾਲੇ ਬੈਨਰਾਂ ਅਤੇ ਪਲੇਕਾਰਡਾਂ ਰਾਹੀਂ ਲੋਕਾਂ ਨੂੰ ਏਡਜ਼ ਦੀ ਰੋਕਥਾਮ ਅਤੇ ਸਿਹਤਮੰਦ ਆਦਤਾਂ ਅਪਨਾਉਣ ਲਈ ਉਤਸ਼ਾਹਿਤ ਕੀਤਾ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media