ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ ਨਜਦੀਕ ਨਿੱਝਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੇ ਸੈਂਟਰ ਵਿੱਚ 120 ਘੰਟੇ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦਾ ਨਵਾਂ ਬੈਚ 01 ਜਨਵਰੀ 2026 ਤੋ ਸ਼ੁਰੂ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।ਇਹ ਕੋਰਸ ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲੇ ਲਈ ਦਫਤਰੀ ਸਮੇਂ ਆ ਕੇ ਜਾਂ ਦਫਤਰ ਨਾਲ ਫੋਨ ਨੰਬਰ 6284432143 ‘ਤੇ ਸੰਪਰਕ ਕਰ ਸਕਦੇ ਹਨ।
Check Also
ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …
Punjab Post Daily Online Newspaper & Print Media