Wednesday, December 31, 2025

ਡੀ.ਏ.ਵੀ ਪਬਲਿਕ ਸਕੂਲ ਨੇ ਸਵਾਮੀ ਸ਼ਰਧਾਨੰਦ ਜੀ ਦਾ ਬਲਿਦਾਨ ਦਿਵਸ ਮਨਾਇਆ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਦੁਆਰਾ ਸਵਾਮੀ ਸ਼ਰਧਾਨੰਦ ਜੀ ਨੂੰ ਉਨ੍ਹਾਂ ਦੇ ਬਲਿਦਾਨ ਦਿਵਸ `ਤੇ ਸ਼ਰਧਾਂਜਲੀ ਦੇਣ ਲਈ ਸਵੇਰ ਸਮੇਂ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।
ਸਵਾਮੀ ਜੀ ਦਾ ਇੱਕ ਪ੍ਰਮੁੱਖ ਭਾਰਤੀ ਸੁਤੰਤਰਤਾ ਕਾਰਜਕਰਤਾ, ਆਰੀਆ ਸਮਾਜ ਸੰਨਿਆਸੀ ਅਤੇ ਇੱਕ ਸਮਾਜ ਸੁਧਾਰਕ ਨੂੰ ਗੁਰੂਕੁਲ ਕਾਂਗੜੀ ਦੇ ਸੰਸਥਾਪਕ ਵਜੋਂ ਯਾਦ ਕੀਤਾ ਜਾਂਦਾ ਹੈ ,ਜਿੰਨ੍ਹਾਂ ਨੇ ਔਰਤਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸ਼ੁੱਧੀ ਅਤੇ ਸੰਗਠਨ ਅੰਦੋਲਨ ਦੀ ਅਗਵਾਈ ਕੀਤੀ।ਇੱਕ ਨਿਡਰ ਨੇਤਾ ਅਤੇ ਇੱਕ ਸਮਾਜ ਸੁਧਾਰਕ ਜਿੰਨ੍ਹਾਂ ਦਾ 1926 ਵਿੱਚ ਦੁਖਦਾਈ ਢੰਗ ਨਾਲ ਕਤਲ ਕਰ ਦਿੱਤਾ ਸੀ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰੇਰਨਾਦਾਇਕ ਅਤੇ ਗਿਆਨਵਾਨ ਜੀਵਨ ਦੇ ਅੰਸ਼ ਪੜੇ ਅਤੇ ਸਵਾਮੀ ਜੀ ਦੇ ਜੀਵਨ ਨੂੰ ਬਿਆਨ ਕਰਨ ਵਾਲੀਆਂ ਕਵਿਤਾਵਾਂ ਦਾ ਪਾਠ ਕੀਤਾ ਗਿਆ।ਉਨ੍ਹਾਂ ਨੇ ਸ਼ਰਧਾ ਨਾਲ ਸਵਾਮੀ ਜੀ ਦੇ ਦਰਸਾਏ ਮਾਰਗ `ਤੇ ਚੱਲਣ ਦਾ ਪ੍ਰਣ ਲਿਆ।ਸਵਾਮੀ ਜੀ ਨੇ ਆਪਣਾ ਜੀਵਨ ਵੈਦਿਕ ਆਦਰਸ਼ਾਂ, ਸਿੱਖਿਆ ਤੇ ਰਾਸ਼ਟਰੀ ਸੇਵਾ ਲਈ ਸਮਰਪਿਤ ਕਰ ਦਿੱਤਾ।ਬਲਿਦਾਨ ਦਿਵਸ ਮਨਾਉਣ ਲਈ ਪਵਿੱਤਰ ਮੰਤਰਾਂ ਦੇ ਜਾਪ ਨਾਲ ਬ੍ਰਹਮ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਇੱਕ ਸ਼ੁੱਭ ਹਵਨ ਕੀਤਾ ਗਿਆ।
ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਭੇਜਿਆ ਤੇ ਆਰੀਆ ਸਮਾਜ ਦੇ 10 ਸਿਧਾਂਤਾਂ ਨੂੰ ਯਾਦ ਰੱਖਣ ਦੀ ਸਲਾਹ ਦਿੱਤੀ ਤਾਂ ਜੋ ਉਹ ਆਪਣਾ ਜੀਵਨ ਸਹੀ ਢੰਗ ਨਾਲ ਜੀ ਸਕਣ। ਉਨ੍ਹਾਂ ਨੇ ਮਹਾਨ ਸੰਤ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਬੱਚਿਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ ਤੇ ਉਸ ਮਹਾਨ ਵਿਦਵਾਨ, ਸਮਾਜ ਸੁਧਾਰਕ ਤੇ ਦਾਰਸ਼ਨਿਕ ਦੇ ਜੀਵਨ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …