Wednesday, January 7, 2026

ਪੱਤਰਕਾਰ ਹਰਜੀਤ ਗਰੇਵਾਲ ਦੇ ਮੌਤ ’ਤੇ ਦਿਨੇਸ਼ ਬੱਸੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਨੇਤਾ ਦਿਨੇਸ਼ ਬੱਸੀ ਨੇ ਵੈਬ ਚੈਨਲ ਦੇ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਅਚਨਚੇਤੀ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸੀਨੀਅਰ ਪੱਤਰਕਾਰ ਹਰਜੀਤ ਗਰੇਵਾਲ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਬਹੁਤ ਹੀ ਦੁੱਖਦਾਈ ਅਤੇ ਦਰਦਨਾਕ ਹੈ।ਹਰਜੀਤ ਗਰੇਵਾਲ ਨਿਡਰ, ਇਮਾਨਦਾਰ ਅਤੇ ਜਨਹਿਤ ਦੇ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਵਾਲੇ ਪੱਤਰਕਾਰ ਸਨ।ਉਨ੍ਹਾਂ ਦਾ ਅਚਾਨਕ ਵਿਛੋੜਾ ਨਾ ਕੇਵਲ ਉਨ੍ਹਾਂ ਦੇ ਪਰਿਵਾਰ ਸਗੋਂ ਪੂਰੇ ਪੱਤਰਕਾਰ ਭਾਈਚਾਰੇ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਦਿਨੇਸ਼ ਬੱਸੀ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ।

Check Also

ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …