ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਰੇਡ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ।ਗੁਰਮੀਤ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਦੀ ਅਗ਼ਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗਾਂ ਅਤੇ ਜਾਗਰੂਕਤਾ ਮੁਹਿੰਮ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਿਲ੍ਹਾ ਅੰਮ੍ਰਿਤਸਰ ਨੂੰ ਬਾਲ ਭਿਖਿਆ ਮੁਕਤ ਕੀਤਾ ਜਾਵੇਗਾ।ਉਹਨਾਂ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਸਥਾਨ ਤੇ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਹੋਰ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਹੋਏ ਵੇਖਦੇ ਹੋ ਤਾਂ ਤੁਰੰਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕੀਤਾ ਜਾਵੇ।ਇਸ ਬਾਬਤ ਅੰਮ੍ਰਿਤਸਰ ਜਿਲ੍ਹੇ ਦੀ ਆਮ ਜਨਤਾ ਇਹਨਾਂ ਨੰਬਰਾਂ 1098 (ਚਾਈਲਡ ਹੈਲਪਲਾਈਨ), 9876357202, 9501291402 ਅਤੇ 9319267958 /ਤੇ ਤੁਰੰਤ ਕਾਲ ਕਰਕੇ ਸੂਚਿਤ ਕਰ ਸਕਦੇ ਹਨ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media