ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ 25 ਮੈਂਬਰੀ ਕਮੇਟੀ ਪੀ.ਏ.ਸੀ ਦਾ ਐਲਾਨ ਕੀਤਾ ਗਿਆ।
ਜਿਸ ਵਿੱਚ ਮਾਝੇ ਦੇ ਸੀਨੀਅਰ ਅਕਾਲੀ ਆਗੂ, ਸਾਬਕਾ ਵਿਧਾਇਕ ਅਤੇ ਪਾਰਟੀ ਦੇ ਜਥੇਬੰਧਕ ਸਕੱਤਰ ਅਜੇਪਾਲ ਸਿੰਘ ਮੀਰਾਂਕੋਟ ਨੂੰ ਪੀ.ਏ.ਸੀ ਕਮੇਟੀ ਦਾ ਮੈਂਬਰ ਬਨਾਉਣ ‘ਤੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਸੇਸ਼ ਤੌਰ ‘ਤੇ ਮਧੂਪਾਲ ਸਿੰਘ ਗੋਗਾ ਵਰਕਿੰਗ ਕਮੇਟੀ ਮੈਂਬਰ ਅਤੇ ਪ੍ਰਧਾਨ ਮਨਿੰਦਰ ਸਿੰਘ ਧੁੰਨਾ ਅਤੇ ਸਮੂਹ ਅਕਾਲੀ ਜੱਥੇ ਨੂੰ ਸਨਮਾਨਿਤ ਕੀਤਾ ਗਿਆ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਿਕਰਮਜੀਤ ਸਿੰਘ ਮੈਂਬਰ ਵਰਕਿੰਗ ਕਮੇਟੀ, ਜਰਨਲ ਸਕੱਤਰ ਸ਼ਹਿਰੀ ਕਵਲਜੀਤ ਸਿੰਘ ਐਸ.ਡੀ.ਓ, ਹਰਜੀਤ ਸਿੰਘ, ਦਵਿੰਦਰ ਸਿੰਘ ਗਰਚਾ, ਜਪਿੰਦਰ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ ਤਲਵੰਡੀ ਅਤੇ ਬਹੁਤ ਸਾਰੇ ਵਰਕਰ ਮੌਜ਼ੂਦ ਸਨ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media