Saturday, March 14, 2026

ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ

ਕਿਹਾ, ਚਾਈਨਾ ਡੋਰ ਦੀ ਵਿਕਰੀ ਤੇ ਭੰਡਾਰਨ ਕਰਨ ਤੇ ਹੋ ਸਕਦਾ 15 ਲੱਖ ਰੁਪਏ ਜੁਰਮਾਨਾ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ ਚਾਈਨਾ ਡੋਰ ਦੀ ਵਰਤੋਂ ਅਤੇ ਭੰਡਾਰ ਕਰਨ ‘ਤੇ ਪਾਬੰਦੀ ਲਗਾਈ ਹੋਈ ਹੈ ਅਤੇ ਜੇਕਰ ਫਿਰ ਵੀ ਕੋਈ ਚਾਈਨਾਂ ਡੋਰ ਨਾਲ ਪਤੰਗ ਉਡਾਉਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਚਾਈਨਾ ਡੋਰ ਨਾਲ ਪਤੰਗ ੳਡਾਉਣ ਨਾਲ ਲੋਕਾਂ ਅਤੇ ਪੰਛੀਆਂ ਦੀ ਜਾਨ ਨੂੰ ਖਤਰਾ ਪੈਦਾ ਹੁੰਦਾ ਹੈ ਅਤੇ ਬਹੁਤ ਸਾਰੇ ਪੰਛੀ ਵੀ ਇਸ ਦੀ ਲਪੇਟ ਵਿੱਚ ਆ ਕੇ ਮਰ ਜਾਂਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਉਹ ਖੁਦ ਜ਼ਮੀਨੀ ਪੱਧਰ ‘ਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ‘ਤੇ ਕਾਰਵਾਈ ਕਰਨ।ਉਨ੍ਹਾਂ ਕਿਹਾ ਕਿ ਸਿੰਥੈਟਿਕ ਪਤੰਗ ਉਡਾਉਣ ਵਾਲਾ ਧਾਗਾ ਜੋ ਗੈਰ-ਬਾਇਓਡੀਗ੍ਰੇਡੇਬਲ ਹੋਵੇ ਜਾਂ ਸ਼ੀਸ਼ੇ, ਧਾਤ ਆਦਿ ਦੀ ਵਰਤੋਂ ਕਰਕੇ ਤਿੱਖਾ ਬਣਾਇਆ ਹੋਵੇ, ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਵਾਜਾਈ `ਤੇ ਪੂਰਨ ਪਾਬੰਦੀ ਹੋਵੇਗੀ।ਉਨਾਂ ਆਪਣੇ ਆਪਣੇ ਅਧਿਕਾਰ ਖੇਤਰਾਂ ਵਿੱਚ ਜਨਤਕ ਜਾਗਰੂਕਤਾ ਮੁਹਿੰਮ ਚਲਾਉਣ ਤਾਂ ਜੋ ਨਾਗਰਿਕਾਂ, ਖਾਸ ਤੌਰ ਤੇ ਬੱਚਿਆਂ ਨੂੰ ਪਲਾਸਟਿਕ, ਨਾਇਲਨ ਜਾਂ ਇਸ ਤਰ੍ਹਾਂ ਦੇ ਸੰਥੈਟਿਕ ਪਦਾਰਥਾਂ ਤੋਂ ਬਣੇ ਧਾਗੇ/ਮਾਂਜ਼ਾ ਜਾਂ ਜਿਸ ਵਿੱਚ ਚੀਨੀ ਧਾਗਾ ਜਾਂ ਪਤੰਗ ਉਡਾਉਣ ਲਈ, ਕਿਸੇ ਹੋਰ ਧਾਗੇ ਨਾਲ ਲੇਪ ਵਾਲੇ ਕੱਚ, ਧਾਤੂ ਦੇ ਹਿੱਸਿਆਂ ਦੀ ਵਰਤੋਂ ਦੇ ਖਤਰਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਐਕਸੀਅਨ ਪ੍ਰਦੂਸ਼ਣ ਵਿਭਾਗ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੌਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਦੀ ਵਿਕਰੀ ਜਾਂ ਸਟੋਰੇਜ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਇੱਕ ਲੱਖ ਤੋਂ 15 ਲੱਖ ਰੁਪੲੈ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਡੀ.ਸੀ.ਪੀ ਲਾਅ ਐਂਡ ਆਰਡਰ ਆਲਮ ਵਿਜੈ, ਐਕਸੀਅਨ ਪ੍ਰਦੂਸ਼ਣ ਬੋਰਡ, ਸੁਖਦੇਵ ਸਿੰਘ, ਜਿਲ੍ਹਾ ਸਿਖਿਆ ਅਧਿਕਾਰੀ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਖੰਨਾ, ਸਹਾਇਕ ਕਮਿਸ਼ਨਰ ਨਗਰ ਨਿਗਮ ਵਿਸ਼ਾਲ ਵਧਾਵਨ, ਇੰਜ. ਸੁਖਮਨੀ ਸਿੰਘ, ਐਸ.ਡੀ.ਓ ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …