Friday, June 26, 2026

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ- ਈ.ਟੀ.ਓ

ਲੱਤ ਕੱਟੇ ਜਾਣ ਵਾਲੇ ਕਿਸਾਨ ਨੂੰ 48 ਹਜ਼ਾਰ ਰੁਪਏ ਦਾ ਦਿੱਤਾ ਚੈਕ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ /ਮਜ਼ਦੂਰਾਂ ਦੇ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਨਵੇਂ ਸਾਲ ਦੇ ਸਬੰਧ ਵਿੱਚ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਮੌਕੇ ਕੀਤਾ।ਉਨਾਂ ਨੇ ਸਮੂਹ ਪੰਜਾਬੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਕਿਹਾ ਕਿ ਇਹ ਵਰ੍ਹਾ ਸਾਡੇ ਲਈ ਖੁਸ਼ਹਾਲੀ ਅਤੇ ਵਿਕਾਸ ਲੈ ਕੇ ਆਏ।
ਇਸ ਉਪਰੰਤ ਕੈਬਨਿਟ ਮੰਤਰੀ ਈ.ਟੀ.ਓ ਨੇ ਪਿੰਡ ਜਾਣੀਆਂ ਦੇ ਜੈਦੀਪ ਸਿੰਘ ਸਪੁੱਤਰ ਕੈਪਟਨ ਸਿੰਘ ਜੰਡਿਆਲਾ ਗੁਰੂ (ਜਿਸ ਦੀ ਜੁਲਾਈ 2025 ਵਿੱਚ ਆਪਣੇ ਘਰ ਵਿੱਚ ਪੱਠੇ ਕੁਤਰਦੇ ਸਮੇਂ ਲੱਤ ਕੱਟੀ ਗਈ ਸੀ) ਨੂੰ ਕਿਸਾਨ ਮਜ਼ਦੂਰ ਹਾਦਸਾ ਭਲਾਈ ਯੋਜਨਾ ਤਹਿਤ 48 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਵੀ ਦਿੱਤਾ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …