ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ 7 ਰੋਜ਼ਾ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਵੱਲੋਂ ਕੀਤਾ ਗਿਆ।ਵਲੰਟੀਅਰਾਂ ਨੂੰ ਕੈਂਪ ਦੇ ਉਦੇਸ਼ ਅਤੇ ਉਨ੍ਹਾਂ ਦੇ ਸਮਾਜ ਪ੍ਰਤੀ ਫ਼ਰਜ਼ ਅਤੇ ਜ਼ਿੰਮੇਵਾਰੀ ਤੋਂ ਜਾਣੂ ਕਰਵਾਇਆ ਗਿਆ ਅਤੇ ਸਮਾਜ ਕਲਿਆਣ ਪ੍ਰਤੀ ਪ੍ਰਤੀਬੱਧਤਾ ਲਈ ਸਹੁੰ ਚੁੱਕਾਈ ਗਈ।
ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਵਲੰਟੀਅਰਜ਼ ਨੇ ਪਿੰਡ ਕੋਟ ਖ਼ਾਲਸਾ ਵਿਖੇ ਸਾਫ਼ ਸਫਾਈ ਅਭਿਆਨ ’ਚ ਹਿੱਸਾ ਲਿਆ ਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪਿੰਡ ’ਚ ਪੌਦੇ ਵੀ ਲਗਾਏ।ਉਨ੍ਹਾਂ ਕਿਹਾ ਕਿ ਇਸ ਦੌਰਾਨ ਵਲੰਟੀਅਰਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ।ਉਹ ਸਿੱਖ ਇਤਿਹਾਸ ਖੋਜ਼ ਕੇਂਦਰ ਵੀ ਗਏ, ਜਿਥੇ ਉਨ੍ਹਾਂ ਨੂੰ ਇੰਚਾਰਜ਼ ਹਰਦੇਵ ਸਿੰਘ ਨੇ ਸਿੱੱਖ ਇਤਿਹਾਸ ਤੋਂ ਜਾਣੂ ਕਰਵਾਇਆ, ਉਪਰੰਤ ਸਿੱਖ ਇਤਿਹਾਸ ਨਾਲ ਸਬੰਧਿਤ ਦੁਰਲੱਭ ਖਰੜੇ ਅਤੇ ਕੀਮਤੀ ਵਸਤਾਂ ਵੀ ਦੇਖੀਆਂ।ਉਨ੍ਹਾਂ ਕਿਹਾ ਕਿ 7 ਰੋਜ਼ਾ ਚੱਲੇ ਇਸ ਕੈਂਪ ਦੌਰਾਨ ਵਲੰਟੀਅਰਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਵੀ ਲਗਾਇਆ।ਕੈਂਪ ਦੇ ਆਖਰੀ ਦਿਨ ਵਲੰਟੀਅਰਾਂ ਨੇ ਆਪਣੇ ਅਨੁਭਵਾਂ ਨੂੰ ਸਾਂਝੇ ਕੀਤਾ ਅਤੇ ਭਵਿੱਖ ’ਚ ਸਮਾਜ ਸੇਵਾ ਨਾਲ ਜੁੜੇ ਰਹਿਣ ਦਾ ਪ੍ਰਣ ਕੀਤਾ।
Check Also
ਰੋਟਰੀ ਕਲੱਬ ਅੰਮ੍ਰਿਤਸਰ ਅਤੇ ਆਰਟ ਗੈਲਰੀ ਨੇ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਿਖੇ ਲੋਹੜੀ ਦਾ ਤਿਉਹਾਰ …
Punjab Post Daily Online Newspaper & Print Media