
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਸਰਬੰਸਦਾਨੀ, ਸ਼ਾਹ-ਏ-ਸ਼ਹਿਨਸ਼ਾਹ, ਦਸਮੇਸ਼ ਪਿਤਾ ਅੰਮ੍ਰਿਤ ਕੇ ਦਾਤੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਅੰਮ੍ਰਿਤਸਰ ਮੁੱਖ ਡਾਕਘਰ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ।
ਸੁਪਰਡੈਂਟ ਡਾਕਘਰ (ਹੈਡਕੁਆਰਟਰ) ਪ੍ਰਵੀਨ ਪ੍ਰਸੁਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਭਗਤੀ, ਧਾਰਮਿਕ ਸ਼ਰਧਾ ਅਤੇ ਬਹਾਦਰੀ ਦੇ ਪ੍ਰਤੀਕ ਦਸਵੇਂ ਗੁਰੂ ਸਰਬੰਸਦਾਨੀ, ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜਨਮ ਦਿਹਾੜੇ `ਤੇ ਆਯੋਜਿਤ ਲੰਗਰ ਦਾ ਉਦਘਾਟਨ ਕਰਨ ਅਤੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਨੇ ਸਾਰਿਆਂ ਨੂੰ ਜਨਮ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਰਦਾਸ ਕਰਕੇ ਸਾਰਿਆਂ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਮਨੁੱਖਤਾ ਦੀ ਰੱਖਿਆ ਲਈ ਸ਼ਰਧਾ, ਕੁਰਬਾਨੀ, ਹਿੰਮਤ ਅਤੇ ਸਮਰਪਣ ਹਮੇਸ਼ਾਂ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।ਇਸ ਮੌਕੇ ਧੀਰਜ ਕੁਮਾਰ, ਦਫਤਰ ਸੁਪਰਵਾਈਜ਼ਰ (ਹੈਡਕੁਆਰਟਰ), ਮਨੋਜ ਸ਼ਰਮਾ (ਇੰਸਪੈਕਟਰ ਡਾਕਘਰ) ਅਤੇ ਹੋਰ ਮੁਲਾਜ਼ਮ ਮੌਜੂਦ ਸਨ।
Punjab Post Daily Online Newspaper & Print Media