Thursday, April 30, 2026

‘ਆਪ’ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦਿਹਾਂਤ

ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ।ਜਿਗਰ ਅਤੇ ਕੈਂਸਰ ਤੋਂ ਪੀੜਤ ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ।ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜ਼ੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।ਰੇਣੂ ਗੁਪਤਾ ਦਾ ਅੰਤਿਮ ਸਸਕਾਰ ਦੁਰਗਿਆਣਾ ਨੇੜਲੇ ਸ਼ਿਵਪੁਰੀ ਵਿਖੇ ਕੀਤਾ ਗਿਆ।ਵਿਧਾਇਕ ਡਾ. ਅਜੇ ਗੁਪਤਾ ਨੇ ਸਵ: ਰੇਣੂ ਗੁਪਤਾ ਦੀ ਦੇਹ ਨੂੰ ਮੁੱਖ ਅਗਨੀ ਦਿੱਤੀ। ਡਾ. ਅਜੇ ਗੁਪਤਾ ਦੇ ਨਾਲ ਉਨ੍ਹਾਂ ਦੇ ਪੁੱਤਰ ਡਾ. ਸਾਰਥਕ ਗੁਪਤਾ ਅਤੇ ਡਾ. ਸਰਾਂ ਗੁਪਤਾ ਵੀ ਸਨ।ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਵਿਧਾਇਕ ਡਾ. ਅਜੇ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਇਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਡਿਪਟੀ ਸਪੀਕਰ ਦਰਬਾਰੀ ਲਾਲ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਜਰਨੈਲ ਸਿੰਘ ਢੋਟ, ਕੌਂਸਲਰ ਵਿੱਕੀ ਦੱਤਾ, ਕਾਂਗਰਸ ਕੌਂਸਲਰ ਵਿਕਾਸ ਸੋਨੀ, ਏ.ਡੀ.ਸੀ ਵਿਸ਼ਾਲਜੀਤ ਸਮੇਤ ਵੱਡੀ ਗਿਣਤੀ ‘ਚ ਕੌਂਸਲਰ, ਪ੍ਰਸ਼ਾਸਨਿਕ ਤੇ ਸਿਵਲ ਅਧਿਕਾਰੀ ਅਤੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਮੌਜ਼ੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …