ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਤਿਕਾਰ ਤੇ ਬਰਾਬਰ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਥਾਨਕ ਐਸ.ਕੇ ਹਸਪਤਾਲ ਵਿਖੇ ‘ਧੀਆਂ ਲਈ ਲੋਹੜੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਹਸਪਤਾਲ ਵਿੱਚ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਉਨ੍ਹਾਂ ਨੂੰ ਰਵਾਇਤੀ ਤੌਰ ’ਤੇ ਲੋਹੜੀ ਭੇਟ ਕੀਤੀ ਗਈ ਅਤੇ ਸਨਮਾਨਿਤ ਕੀਤਾ ਗਿਆ।
ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ।ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋਏ ਮਾਪਿਆਂ ਦਾ ਸਨਮਾਨ ਕੀਤਾ ਅਤੇ ਸਾਰਿਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ।
ਐਸ.ਕੇ ਹਸਪਤਾਲ ਦੀ ਡਾਇਰੈਕਟਰ ਰਾਜਵੰਤ ਕੌਰ ਨੇ ਕਿਹਾ ਕਿ ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੱਛਲੇ 9 ਸਾਲਾਂ ਤੋਂ ਲਗਾਤਾਰ ‘ਧੀਆਂ ਦੀ ਲੋਹੜੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media