ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉਤਰੀ ਵਿਧਾਨ ਸਭਾ ਹਲਕੇ ਦੇ ਆਮ ਆਦਮੀ ਪਾਰਟੀ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 9 ਦੇ ਖੇਤਰ ਭਵਾਨੀ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਉਸਾਰੀ ਦੀ ਸ਼ੂਰੂਆਤ ਕੀਤੀ।ਰਿੰਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਵਿਕਾਸ ਪ੍ਰੋਜੈਕਟ ਤੇਜ਼਼ੀ ਨਾਲ ਪੂਰੇ ਕੀਤੇ ਜਾਣਗੇ।ਾ ਕਿ ਇਸ ਖੇਤਰ ਦੇ ਵਸਨੀਕਾਂ ਨੂੰ ਦਰਪੇਸ਼ ਸਮ ਸਿਆਵਾਂ ਹੁਣ ਹੱਲ ਹੋ ਜਾਣਗੀਆਂ।ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੀਵਰੇਜ਼ ਦੀ ਸਮੱਸਿਆ ਪਹਿਲਾਂ ਹੱਲ ਕੀਤੀ ਗਈ ਅਤੇ ਹੁਣ ਗਲੀਆਂ ਦੀ ਉਸਾਰੀ ਸ਼ੁਰੂ ਹੋ ਗਈ ਹੈ।
ਮੇਅਰ ਰਿੰਟੂ ਨੇ ਕਿਹਾ ਕਿ ਉਤਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਸੜਕਾਂ ਦੇ ਨਵੀਨੀਕਰਨ ਲਈ ਪਹਿਲਾਂ ਹੀ ਪ੍ਰਵਾਨਗੀ ਮਿਲ ਚੁੱਕੀ ਹੈ।ਉਨ੍ਹਾਂ ਕਿਹਾ ਕਿ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਪਹਿਲਾਂ ਹੀ ਕਰ ਦਿੱਤੀ ਗਈ ਸੀ।ਸਰਦੀਆਂ ਦਾ ਮੌਸਮ ਆਉਣ ਦੇ ਨਾਲ, ਸੜਕ ਨਿਰਮਾਣ ਲਈ ਪ੍ਰੀਮਿਕਸ ਪਲਾਟ ਬੰਦ ਹਨ।ਫਰਵਰੀ ਦੇ ਅੰਤ ਵਿੱਚ ਪ੍ਰੀਮਿਕਸ ਪਲਾਂਟ ਸ਼ੁਰੂ ਹੋਣ ਤੋਂ ਬਾਅਦ ਬਾਕੀ ਸੜਕਾਂ `ਤੇ ਕੰਮ ਆਰੰਭ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੀਆਂ ਲਾਭਦਾਇਕ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਲੋਕ ਰੋਜ਼ਾਨਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਪਾਰਟੀ ਦੇ ਵਾਰਡ ਇੰਚਾਰਜ਼ ਸ਼ਿਵਾਨੀ ਅਤੇ ਸਾਹਿਲ ਸਾਗਰ ਦੇ ਨਾਲ-ਨਾਲ ਵਾਰਡ ਵਾਸੀ ਵੱਡੀ ਗਿਣਤੀ ‘ਚ ਲੋਕ ਮੌਜ਼ੂਦ ਸਨ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media