Tuesday, June 16, 2026

ਛੀਨਾ ਨੇ ਨਿਤਿਨ ਨਬੀਨ ਨੂੰ ਭਾਜਪਾ ਦੇ ਰਾਸ਼ਟਰੀ ਕਾਰਜ਼ਕਾਰੀ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮਾਂਤਰੀ ਕਾਰਜ਼ਕਾਰੀ ਪ੍ਰਧਾਨ ਨਿਯੁੱਕਤ ਕੀਤੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਅੱਜ ਨਬੀਨ ਨੂੰ ਭੇਜੇ ਆਪਣੇ ਪੱਤਰ ਰਾਹੀਂ ਵਧਾਈ ਦਿੰਦਿਆਂ ਕਿਹਾ ਕਿ ਦੁਨੀਆਂ ’ਚ ਉਚੇ ਦਰਜ਼ੇ ਦੀ ਸਿਆਸੀ ਪਾਰਟੀ ‘ਭਾਰਤੀ ਜਨਤਾ ਪਾਰਟੀ’ ਦੇ ਪ੍ਰਧਾਨ ਵਜੋਂ ਅੱਜ ਰਸਮੀ ਤੌਰ ’ਤੇ ਅਹੁੱਦਾ ਸੰਭਾਲਣਾ ਬਹੁਤ ਹੀ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਉਕਤ ਮਹੱਤਵਪੂਰਨ ਜ਼ਿੰਮੇਵਾਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਬੀਨ ਦੇ ਸੰਗਠਨਾਤਮਕ ਤਜਰਬੇ, ਜ਼ਮੀਨੀ ਪੱਧਰ ’ਤੇ ਮੌਜ਼ੂਦਗੀ ਅਤੇ ਪ੍ਰਸ਼ਾਸਨਿਕ ਯੋਗਤਾਵਾਂ ਦੇ ਮੱਦੇਨਜ਼ਰ ਸੌਂਪੀ ਗਈ ਹੈ।ਛੀਨਾ ਨੇ ਕਿਹਾ ਕਿ ਰਾਜਨੀਤੀ ’ਚ ਅਹਿਮ ਕਿਰਦਾਰ ਨਿਭਾਉਂਦਿਆਂ ਚਾਰ ਵਾਰ ਬਾਂਕੀਪੁਰ ਵਿਧਾਇਕ ਰਹੇ ਹਨ।ਉਹ ਬਿਹਾਰ ਸਰਕਾਰ ’ਚ ਸੜਕ ਨਿਰਮਾਣ ਮੰਤਰੀ ਹਨ ਅਤੇ ਲਗਾਤਾਰ ਚਾਰ ਵਾਰ ਵਿਧਾਨ ਸਭਾ ਹਲਕਾ ਜਿੱਤਣ ਤੋਂ ਬਾਅਦ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜ਼ਾਂ ਨੂੰ ਬਿਨ੍ਹਾਂ ਭੇਦਭਾਵ ਦੇ ‘ਵਿਰਾਸਤੀ ਸਿਆਸਤ’ ਰਾਹੀਂ ਅਗਾਂਹ ਤੋਰਦਿਆਂ ਸਰਕਾਰ ਅਤੇ ਸੰਗਠਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ, ਜੋ ਕਿ ਹੁਣ ਜੇ.ਪੀ ਨੱਡਾ ਦੀ ਜਗ੍ਹਾ ਲੈਣਗੇ।
ਛੀਨਾ ਨੇ ਨਬੀਨ ’ਤੇ ਉਮੀਦ ਜਾਹਿਰ ਕਰਦਿਆਂ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਪਾਰਟੀ ਨਵੀਆਂ ਉਚਾਈਆਂ ਨੂੰ ਛੂਹੇਗੀ ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਰਾਜ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ ਅਤੇ ਪਾਰਟੀ ਨਾਲ ਸਬੰਧਿਤ ਹੋਰ ਮਾਮਲਿਆਂ ’ਤੇ ਚਰਚਾ ਕਰਨ ਲਈ ਜਲਦ ਹੀ ਨਬੀਨ ਨੂੰ ਮਿਲਣ ਲਈ ਜਾਣਗੇ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …