Saturday, June 20, 2026

10 ਲੱਖ ਤੱਕ ਦਾ ਮੁਫ਼ਤ ਇਲਾਜ਼ ਦੇਣ ਵਾਲੀ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਵਿਧਾਇਕ ਡਾ. ਸੰਧੂ

ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਨਰੈਣਗੜ੍ਹ ਵਿਖੇ ਪਾਰਟੀ ਦੇ ਅਹੁੱਦੇਦਾਰਾਂ ਅਤੇ ਵਲੰਟੀਅਰਾਂ ਨਾਲ ਮਿਲ ਕੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਦੀ ਲਾਂਚਿੰਗ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਈ ਗਈ।ਹਸਪਤਾਲ ਵਿੱਚ ਡਿਜ਼ੀਟਲ ਸਕਰੀਨਾਂ ਲਗਾ ਕੇ ਯੋਜਨਾ ਸਬੰਧੀ ਲੋਕਾਂ ਤੱਕ ਪਹੁੰਚਾਈ ਗਈ ਅਤੇ ਇਲਾਕਾ ਨਿਵਾਸੀਆਂ ਦੀ ਵੱਡੀ ਹਾਜ਼ਰੀ ਰਹੀ।ਸਮਾਗਮ ਦੌਰਾਨ ਸਾਰਿਆਂ ਨੇ ਇੱਕ-ਦੂਜੇ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ।ਇਸ ਦੌਰਾਨ ਸੰਬੋਧਨ ਕਰਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਅਧੀਨ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਡਾ. ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਮੋਹਾਲੀ ਤੋਂ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਆਗਾਜ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦਾ ਪੂਰਾ ਲਾਭ ਮਿਲੇਗਾ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …