ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਈ.ਐਲ.ਸੀ ਕਲੱਬ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਅਮਨਪ੍ਰੀਤ ਸਿੰਘ (ਪੀ.ਸੀ.ਐਸ ਅੰਮਿ੍ਰਤਸਰ ਵੈਸਟ-ਕਮ-ਸਬ ਡਵੀਜ਼ਨਲ ਮੈਜਿਸਟਰੇਟ, ਅੰਮਿ੍ਰਤਸਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ: ਕੁਮਾਰ ਅਤੇ ਐਸੱਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਨੇ ਅਮਨਪ੍ਰੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ।ਡਾ. ਕੁਮਾਰ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜਿਸ ’ਚ ਇਸ ਦੇ ਵੋਟਰਾਂ ਦੀ ਪ੍ਰਮੁੱਖ ਭੂਮਿਕਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਚੰਗਾ ਨੇਤਾ ਚੁਣਨ ਲਈ ਆਪਣੀ ਵੋਟ ਦੀ ਸੁਯੋਗ ਵਰਤੋਂ ਕਰਨ ਲਈ ਪ੍ਰੇਰਿਆ, ਜਿਸ ਨਾਲ ਕਿ ਦੇਸ਼ ਨੂੰ ਹੋਰ ਤਰੱਕੀਆਂ ਦੇ ਰਾਹ ’ਤੇ ਤੋਰਿਆ ਜਾ ਸਕੇ।
ਅਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਸਬੰਧੀ ਇਲੈਕਸ਼ਨ ਕਮਿਸ਼ਨ ਅਤੇ ਸਵੀਪ ਦੀਆਂ ਕਿਰਿਆਵਾਂ ਬਾਰੇ ਜਾਗਰੂਕ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲਿਆਂ ਦੀ ਪ੍ਰੀਖਿਆਵਾਂ ਦੀ ਤਿਆਰੀ ਦੇ ਸਬੰਧ ’ਚ ਨੁਕਤੇ ਵੀ ਸਾਂਝੇ ਕੀਤੇ।ੌਕੇ ਡਾ. ਕੁਮਾਰ ਨੇ ਕਿਹਾ ਕਿ ਪ੍ਰੋਗਰਾਮ ਮੌਕੇ ਇਲੈਕਸ਼ਨ ਇੰਚਾਰਜ਼ ਸੁਖਜੀਤ ਸਿੰਘ, ਇਲੈਕਸ਼ਨ ਸਟਾਫ ’ਚ ਮੁਕੇਸ਼ ਕੁਮਾਰ, ਰਾਜੇਸ਼ ਕੁਮਾਰ ਪਰਾਸ਼ਰ ਅਤੇ ਤਜਿੰਦਰ ਕੁਮਾਰ, ਨੋਡਲ ਅਫਸਰ, ਸਵੀਪ ਡਾ. ਸੁਨੀਲ ਗੁਪਤਾ, ਸਵੀਪ ਟੀਮ ਮੈਂਬਰ ਗੁਰਵਿੰਦਰ ਸਿੰਘ, ਸੈਕਟਰ ਅਫਸਰ ਗੁਰਪ੍ਰੀਤਪਾਲ ਸਿੰਘ ਅਤੇ 93-101 ਪਾਰਟ ਦੇ ਬੂਥ ਲੈਵਲ ਅਫ਼ਸਰ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਸ੍ਰੀਮਤੀ ਅੰਜ਼ੂ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ।
ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ’ਚ ਆਪਣੀ ਵੋਟ ਪਾਉਣ ਦੇ ਹੱਕ ਦੀ ਸਹੀ ਵਰਤੋਂ ਕਰਨ ਦੀ ਸਹੁੰ ਚੁੱਕੀੇ।ਡਾ. ਕੁਮਾਰ ਨੇ ਡਾ. ਗੁਰਜੀਤ ਕੌਰ ਨਾਲ ਮਿਲ ਕੇ ਅਮਨਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।
Punjab Post Daily Online Newspaper & Print Media