ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ) – ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਆਈ ਇੰਟਰਨੈੱਟ ਖੇਤਰ ਵਿੱਚ ਤਜ਼ੱਰਬਾ ਰੱਖਣ ਵਾਲੇ ਮਾਹਿਰਾਂ ਦੀ ਸਬ-ਕਮੇਟੀ ਗਠਿਤ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਸੋਸ਼ਲ ਮੀਡੀਆ ’ਤੇ ਲਗਾਤਾਰ ਵਧ ਰਹੀ ਹੈ, ਜਿਸ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਵੱਲੋਂ ਇਸ ਖੇਤਰ ਵਿਚ ਕਾਰਜਸ਼ੀਲ ਕਾਨੂੰਨੀ ਤੇ ਮਾਹਿਰ ਸ਼ਖ਼ਸੀਅਤਾਂ ’ਤੇ ਨਿਰਧਾਰਿਤ ਇਕ ਸਬ-ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਸੀ।ਪ੍ਰਤਾਪ ਸਿੰਘ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਇਸ ਕਮੇਟੀ ’ਚ ਡਾ. ਹਰਜਿੰਦਰ ਸਿੰਘ ਸੰਧੂ ਅਮਰੀਕਾ, ਹਰਮੀਤਸ਼ਾਹ ਸਿੰਘ ਯੂ.ਕੇ, ਡਾ. ਸਰਬਜੋਤ ਸਿੰਘ ਯੂ.ਕੇ, ਡਾ. ਹਰਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਗੁਰਪਾਲ ਸਿੰਘ ਖਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀਅਨਿੰਗ ਕਾਲਜ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ।ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਸ੍ਰੇਟਰ. ਕਰਮਵੀਰ ਸਿੰਘ ਹੋਣਗੇ।
ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸਬ-ਕਮੇਟੀ ਏ.ਆਈ ਤਕਨੀਕ ਨਾਲ ਸਿੱਖ ਧਰਮ ਖਿਲਾਫ਼ ਸੋਸ਼ਲ ਮੀਡੀਆ ’ਤੇ ਪ੍ਰਚਾਰੀ ਜਾ ਰਹੀ ਸਮੱਗਰੀ ਨੂੰ ਰੋਕਣ ਲਈ ਏ.ਆਈ ਤਕਨੀਕ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵੀ ਰਾਬਤਾ ਬਣਾਉਣ ਲਈ ਕਾਰਜ਼ ਕਰੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media