Monday, February 9, 2026

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ‘ਪੰਜਾਬ ਰਤਨ’ ਪੁਰਸਕਾਰ ਨਾਲ ਸਨਮਾਨਿਤ

ਅੰਮ੍ਰਿਤਸਰ 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਕਰਮਜੀਤ ਸਿੰਘ ਨੂੰ ਪੰਜਾਬ ਰਤਨ ਸਨਮਾਨ ਨਾਲ ਨਿਵਾਜਿਆ ਗਿਆ।ਇਹ ਸਨਮਾਨ ਉਹਨਾਂ ਦੀ ਦੂਰਦਰਸ਼ੀ ਸੋਚ, ਵਿਚਾਰਕ ਗਹਿਰਾਈ, ਅਕਾਦਮਿਕ ਅਤੇ ਪ੍ਰਬੰਧਕੀ ਖੇਤਰ ਵਿੱਚ ਪਾਏ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਦਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਪੰਜਾਬ ਕਲਾ ਪਰੀਸ਼ਦ ਚੰਡੀਗੜ੍ਹ ਵਲੋਂ ਪਦਮ ਭੂਸ਼ਣ ਸਰਦਾਰਾ ਸਿੰਘ ਜੌਹਲ ਦੀ ਮੌਜ਼ੂਦਗੀ ਵਿੱਚ ਕਰਾਇਆ ਗਿਆ।ਪਦਮ ਭੂਸ਼ਣ ਜੌਹਲ ਨੇ ਕਿਹਾ ਕਿ ਉਨਾਂ ਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਵਾਈਸ ਚਾਂਸਲਰ ਦੇਖੇ ਹਨ।ਪਰ ਡਾ. ਕਰਮਜੀਤ ਸਿੰਘ ਸਾਰਿਆਂ ਤੋਂ ਵੱਖਰੇ ਹਨ।ਇਹਨਾਂ ਦੀ ਸੋਚ ਵਿੱਚ ਨਿਮਰਤਾ ਅਤੇ ਸਹਿਜ ਹੈ, ਉਹ ਕਮਾਲ ਦਾ ਗੁਣ ਹੈ।ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਪ੍ਰੋ. ਕਰਮਜੀਤ ਸਿੰਘ ਦੇ ਜੀਵਨ ਅਤੇ ਪ੍ਰਾਪਤੀਆਂ ਉਪਰ ਚਾਨਣਾ ਪਾਇਆ ਪਾਉਂਦਿਆਂ ਹੋਇਆਂ ਸਾਈਟੇਸ਼ਨ ਪੜ੍ਹੀ ਸਨਮਾਨ ਮਿਲਣ ਉਪਰੰਤ ਵਾਈਸ ਚਾਂਸਲਰ ਨੇ ਇਹਸ ਮਾਣ ਮਿਲਣ ਨੂੰ ਪਰਮਾਤਮਾ ਦੀ ਬਖਸ਼ਿਸ਼ ਦੱਸਿਆ।ਅਖੀਰ ‘ੱਚ ਸੁਨੇਹਾ ਦਿੰਦਿਆਂ ਹੋਇਆਂ ਵਾਈਸ ਚਾਂਸਲਰ ਨੇ ਇਹ ਵਚਨਬੱਧਤਾ ਪ੍ਰਗਟ ਕੀਤੀ ਕਿ ਉਹ ਸਮਾਜ ਦੇ ਹਰ ਖੇਤਰ ਵਿੱਚ ਸੇਵਾ ਕਰਦੇ ਰਣਿਗੇ।

Check Also

ਪੰਜਾਬ ਦੇ ਰਾਜਪਾਲ ਸ਼੍ਰੀ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤੀ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ …