Monday, June 22, 2026

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਫ਼ਰਵਰੀ (ਜਗਦੀਪ ਸਿੰਘ) – ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿੱਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ।
ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜ਼ੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ।ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ਼ ਕਰਵਾਇਆ ਜਾਵੇ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …