ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) (ਸੁਖਬੀਰ ਸਿੰਘ) – ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ
ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐਸ.ਐਸ) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ।ਵੱਲ੍ਹਾ ਦੇ ਨੇੜੇ 44 ਕਰੋੜ ਲੀਟਰ ਪਾਣੀ ਪ੍ਰਤੀ ਦਿਨ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ।ਇਨ੍ਹਾਂ ਦੇ ਇਲਾਵਾ ਸ਼ਹਿਰ ਵਿੱਚ 45 ਨਵੀਆਂ ਪਾਣੀ ਦੀਆਂ ਟੈਂਕੀਆਂ ਅਤੇ 112 ਕਿ.ਮੀ ਲੰਮੀ ਪਾਈਪਲਾਈਨ ਵਿਛਾਉਣ ਦੇ ਕੰਮ ਚੱਲ ਰਹੇ ਹਨ, ਜਿਸ ਵਿੱਚੋਂ 95 ਕਿਲੋਮੀਟਰ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ। ਵਿਸ਼ਵ ਬੈਂਕ ਦੇ ਰੋਸਾਨਾ ਨਿੱਟੀ ਅਤੇ ਸ਼੍ਰੀਨਿਵਾਸ ਰਾਓ ਪੋਡੀਪੀਰੇਡੀ ਨੇ 100 ਫੁੱਟੀ ਰੋਡ, ਗੋਲਬਾਗ, ਪੁਰਾਣੀ ਸਬਜ਼ੀ ਮੰਡੀ ਅਤੇ ਐਸ.ਐਸ.ਪੀ ਦਫ਼ਤਰ ਦੇ ਨੇੜੇ ਬਣ ਰਹੀਆਂ ਪਾਣੀ ਦੀਆਂ ਟੈਂਕੀਆਂ ਅਤੇ ਵੱਲਾ ਵਿੱਚ ਬਣ ਰਹੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਨਿਰਮਾਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਇਸ ਤੋਂ ਬਾਅਦ ਟੀਮ ਨੇ ਨਿਗਮ ਕਮਿਸ਼ਨਰ ਬਿਕਰਜੀਤ ਸਿੰਘ ਸ਼ੇਰਗਿਲ ਨਾਲ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਦੌਰਾਨ ਵਿਸ਼ਵ ਬੈਂਕ ਦੀ ਟੀਮ ਨੇ ਚੱਲ ਰਹੇ ਕੰਮ ਦੀ ਗੁਣਵੱਤਾ ਦੀ ਸਰਾਹਨਾ ਕੀਤੀ ਅਤੇ ਨਿਰਮਾਣ ਵਿੱਚ ਅਪਣਾਏ ਜਾ ਰਹੇ ਮਿਆਰਾਂ ‘ਤੇ ਸੰਤੁਸ਼ਟੀ ਜਤਾਈ।ਨਿਗਮ ਕਮਿਸ਼ਨਰ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਸਬੰਧੀ ਲਾਰਸਨ ਐਂਡ ਟੁੂਬਰੋ ਕੰਪਨੀ ਨੂੰ ਸਮੇਂ-ਸਮੇਂ ‘ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੁਣ ਮਜ਼ਦੂਰਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ।
ਇਸ ਮੌਕੇ ‘ਤੇ ਕੁਲਦੀਪ ਸਿੰਘ ਸੈਨੀ (ਪ੍ਰੋਜੈਕਟ ਮੈਨੇਜਰ), ਜੀਤਿਨ ਵਾਸੁਦੇਵਾ (ਐਸ.ਈ ਪ੍ਰੋਜੈਕਟ), ਨਰਿੰਦਰਪਾਲ ਸਿੰਘ, ਅਸ਼ਵਨੀ ਕੁਮਾਰ ਆਦਿ ਵੀ ਮੌਜ਼ੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media