ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵੱਲੋਂ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੀ ਦੀ ਜਯੰਤੀ
ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 2026 ਦੀਆਂ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਵਿੱਤਰ ਹਵਨ ਸਮਾਰੋਹ ਆਯੋਜਿਤ ਕੀਤਾ ਗਿਆ ।
ਮਹਾਨ ਦੂਰਦਰਸ਼ੀ, ਸਮਾਜ ਸੁਧਾਰਕ ਅਤੇ ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਸਕੂਲ ਵਿੱਚ ਉਨ੍ਹਾਂ ਦੀ ਜਨਮ ਜਯੰਤੀ ਸਤਿਕਾਰ ਅਤੇ ਧਾਰਮਿਕ ਗਤੀਵਿਧੀਆਂ ਨਾਲ ਮਨਾਈ ਗਈ।ਸਮਾਰੋਹ ਦੀ ਸ਼ੁਰੂਆਤ ਪਵਿੱਤਰ ਹਵਨ ਨਾਲ ਹੋਈ ਜਿਸ ਦੌਰਾਨ ਸਕੂਲ ਦਾ ਵਾਤਾਵਰਣ ਪਵਿੱਤਰ ਵੇਦਸ਼ਮੰਤਰਾਂ ਦੀ ਅਵਾਜ਼ ਨਾਲ ਗੂੰਜ ਉਠਿਆ।ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਕੱਠੇ ਹੋ ਕੇ ਮਹਾਂਰਿਸ਼ੀ ਜੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਵੇਦਾਂ ਦੁਆਰਾ ਪ੍ਰਚਾਰਿਤ ਸੱਚਾਈ, ਧਰਮ ਅਤੇ ਪ੍ਰਕਾਸ਼ ਦੇ ਮਾਰਗ `ਤੇ ਚੱਲਣ ਲਈ ਸ਼ਕਤੀ ਮੰਗੀ।
ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਅਵਾਰਡੀ ਅਤੇ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਨੇ ਡੀ.ਏ.ਵੀ ਪਰਿਵਾਰ ਨੂੰ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਿਆ ਸਮਾਜ ਦੇ 10 ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਅਤੇ ਮਨੁੱਖਤਾ ਦੀ ਸੇਵਾ ਨਾਲ ਜੁੜਿਆ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।ਵੀ.ਕੇ ਚੋਪੜਾ ਡਾਇਰੈਕਟਰ ਡੀ.ਏ.ਵੀ ਪਬਲਿਕ ਸਕੂਲਜ਼ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ ਅਤੇ ਮਹਾਂਰਿਸ਼ੀ ਜੀ ਦੇ ਨਾਅਰੇ “ਵੇਦਾਂ ਵੱਲ ਵਾਪਸੀ“ ਦੀ ਮਹੱਤਤਾ ਨੂੰ ਉਜਾਗਰ ਕੀਤਾ।ਉਨ੍ਹਾਂ ਨੇ ਨੌਜਵਾਨਾਂ ਨੂੰ ਵਿਗਿਆਨਕ ਸੋਚ ਵਿਕਸਿਤ ਕਰਨ ਦੇ ਨਾਲ-ਨਾਲ ਆਪਣੇ ਸੰਸਕ੍ਰਿਤਿਕ ਮੁੱਲਾਂ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ।
ਸਕੂਲ ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਆਸ਼ੀਰਵਾਦ ਸਮਾਰੋਹ ਵੀ ਆਯੋਜਿਤ ਕੀਤਾ ਗਿਆ।2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤੇ ਗਏ ਅਤੇ ਉਨ੍ਹਾਂ ਨੂੰ ਅਧਿਕਾਰਤ ਤੌਰ `ਤੇ ਰੋਲ ਨੰਬਰ ਵੰਡੇ ਗਏ।
ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੁੱਭ-ਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਮਹਾਂਰਿਸ਼ੀ ਦਇਆਨੰਦ ਜੀ ਭਾਰਤੀ ਪੁਨਰ ਜਾਗਰਣ ਦੇ ਆਗੂ ਸਨ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ `ਤੇ ਮਾਣ ਪ੍ਰਗਟਾਇਆ। ਖ਼ਾਸ ਤੌਰ `ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮਹਾਂਰਿਸ਼ੀ ਦਇਆਨੰਦ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਹੋਰ ਵੀ ਮਹੱਤਵਪੂਰਨ ਹਨ।
Punjab Post Daily Online Newspaper & Print Media