ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਅਗਾਮੀ ਸਾਲਾਨਾ ਅਤੇ
ਬੋਰਡ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ ਅਤੇ ਸੁਹਿਰਦ ਭਵਿੱਖ ਦੀ ਕਾਮਨਾ ਸਬੰਧੀ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਦੀ ਚੱਲਦੀ ਆ ਰਹੀ ਰਵਾਇਤ ਨੂੰ ਕਾਇਮ ਰੱਖਦਿਆਂ ਸੰਸਥਾ ਵਿਖੇ ਸੈਸ਼ਨ ਦੇ ਖ਼ਤਮ ਹੋਣ ਤੋਂ ਪਹਿਲਾਂ ਅਰਦਾਸ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਦਿਖਾ ਕੇ ਸੰਸਥਾ, ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਦੇ ਨਾਲ-ਨਾਲ ਪ੍ਰਮਾਤਮਾ ’ਚ ਭਰੋਸਾ ਰੱਖਣਾ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪੂਰੇ ਆਤਮ-ਵਿਸ਼ਵਾਸ ਨਾਲ ਪ੍ਰੀਖਿਆਵਾਂ ਦੇਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਹਰ ਵਿਸ਼ੇ ਲਈ ਸਮਾਂ ਨਿਰਧਾਰਿਤ ਕਰਨ ਲਈ ਵੀ ਪ੍ਰੇਰਿਆ।ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media