Thursday, April 30, 2026

ਅਗਨੀਵੀਰ ਆਰਮੀ ਦੀ ਭਰਤੀ ਰਜਿਸਟਰੇਸ਼ਨ ਸ਼ੁਰੂ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜ਼ਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਮਨਦੀਪ ਕੌਰ ਨੇ ਕੀਤਾ।ਉਹਨਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਮਿਤੀ 13-02-2026 ਤੋਂ ਸ਼ੁਰੂ ਹੋ ਗਈ ਹੈ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਰੋਜਗਾਰ ਅਫਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਸ ਵਿੱਚ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ।ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜ਼ੀਕਲੀ ਫਿਟ ਹੋਣੇ ਚਾਹੀਦੇ ਹਨ।ਇਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ।ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ‘ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਵੈਬਸਾਈਟ ਤੋਂ ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਜਾਂ ਨੰਬਰ 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …